ਗੜ੍ਹਦੀਵਾਲ, 31 ਜੁਲਾਈ (ਮਲਹੋਤਰਾ)- ਪ੍ਰਿੰਸੀਪਲ ਰਣਜੀਤ ਕੌਰ, ਜਿਹਨਾਂ ਦਾ ਕਿਸਾਨੀ ਸੰਘਰਸ਼ ਵਿੱਚ ਵੱਡਾ ਯੋਗਦਾਨ ਰਿਹਾ ਸੀ ਓਹਨਾਂ ਦੀ ਪਹਿਲੀ ਬਰਸੀ ਪਿੰਡ ਖ਼ਾਨਪੁਰ ਵਿਖੇ ਮਨਾਈ ਗਈ। ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਸ ਦੇ ਉਪਰੰਤ ਭਾਈ ਹਰਭਜਨ ਸਿੰਘ ਜੀ ਸੋਤਲਾ ਵਾਲਿਆ ਨੇ ਕੀਰਤਨ ਰਾਹੀ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਮਨਜੀਤ ਸਿੰਘ ਖ਼ਾਨਪੁਰ ਨੇ ਦੱਸਿਆ ਕਿ ਬੀਤੇ ਸਾਲ 14 ਜੁਲਾਈ ਨੂੰ ਦਿੱਲੀ ਦੇ ਸਿੰਘੂ ਬਾਰਡਰ ਤੇ ਰਣਜੀਤ ਕੌਰ ਦੇ ਪੇਟ ਵਿਚ ਦਰਦ ਹੋਣ ਕਾਰਨ ਪਿੰਡ ਵਾਪਿਸ ਆ ਗਏ ਅਤੇ 29 ਜੁਲਾਈ ਨੂੰ ਇਲਾਜ ਦੇ ਦੌਰਾਨ ਹੀ ਉਨ੍ਹਾਂ ਦੀ ਮੌਤ ਹੋ ਗਈ। ਇਸ ਮੌਕੇ ਮਨਜੀਤ ਸਿੰਘ ਖ਼ਾਨਪੁਰ ਨੇ ਦੱਸਿਆ ਕਿ ਰਣਜੀਤ ਕੌਰ ਨੇ ਕਿਸਾਨੀ ਅੰਦੋਲਨ ਵਿੱਚ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਆਪਣੀ ਜ਼ਿੰਮੇਵਾਰੀ ਨੂੰ ਨਿਭਾਇਆ ਸੀ। ਇਸ ਮੌਕੇ ਤੇ ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਡੱਫਰ, ਅਮਰਜੀਤ ਸਿੰਘ ਮਾਹਲ, ਬਾਬਾ ਅਜੀਤ ਸਿੰਘ, ਸੁਰਿੰਦਰ ਸਿੰਘ ਜਥੇਦਾਰ ਹਰਪਾਲ ਸਿੰਘ, ਜਤਿੰਦਰ ਸਿੰਘ, ਮਾਸਟਰ ਗੁਰਚਰਨ ਸਿੰਘ, ਸਿਮਰਨਜੋਤ ਸਿੰਘ, ਗੁਰ ਮਨਜੋਤ, ਰਾਗਵ, ਸਤੀਸ਼ ਕੁਮਾਰ, ਸਰਵਣ ਸਿੰਘ ,ਦਲਜੀਤ ਸਿੰਘ, ਲਵਪ੍ਰੀਤ ਸਿੰਘ ਨਿਸ਼ਾਨ ਸਿੰਘ, ਹਰਜੋਤ ਸਿੰਘ ਅਤੇ ਨਵਜੋਤ ਸਿੰਘ ਹਾਜ਼ਰ ਸਨ।