ਹੁਸ਼ਿਆਰਪੁਰ, 01 ਅਗਸਤ (ਰਾਜਪੂਤ )- ਇੰਸਪੈਕਟਰ ਉਂਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਨੇ ਦੱਸਿਆ ਕਿ ਜਿਲਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸ਼੍ਰੀ. ਸਰਤਾਜ ਸਿੰਘ ਚਾਹਲ ਜੀ ਵਲੋਂ ਜਿਲੇ ਅੰਦਰ ਨਸ਼ੇ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ, ਜਿੰਨਾਂ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸ਼੍ਰੀ ਮਨਪ੍ਰੀਤ ਸਿੰਘ ਐਸ.ਪੀ.ਡੀ. ਅਤੇ ਸ਼੍ਰੀ ਕੁਲਵੰਤ ਸਿੰਘ ਡੀ.ਐਸ.ਪੀ. ਸਬ ਡਵੀਜ਼ਨ ਟਾਂਡਾ ਜੀ ਦੀ ਅਗਵਾਈ ਵਿੱਚ ਥਾਣਾ ਟਾਂਡਾ ਦੇ ਅਧੀਨ ਆਓੁਂਦੇ ਏਰੀਆ ਵਿੱਚ ਨਸ਼ਾ ਵੇਚਣ ਵਾਲੇ ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ। ਪਿਛਲੇ ਦਿਨੀ ਐਸ.ਆਈ. ਮਨਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਨਸ਼ਾ ਵੇਚਣ ਦੇ ਇਕ ਸਰਗਨ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਸੀ। ਜਿਸਦੀ ਲੜੀ ਵਿੱਚ ਉਹਨਾਂ ਦੇ ਸਰਗਨੇ ਦਾ ਇੱਕ ਹੋਰ ਸਰਗਰਮ ਮੈਂਬਰ ਅਸ਼ਵਣੀ ਕੁਮਾਰ ਪੁੱਤਰ ਰਾਮ ਨਾਥ ਵਾਸੀ ਜਾਜਾ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਸ਼ੀ ਅਸ਼ਵਣੀ ਕੁਮਾਰ ਪਾਸੋਂ ਬਰਾਮਦ ਹੋਇਆ ਨਸ਼ੀਲਾ ਪਦਾਰਥ ਕਿੰਨਾ ਸਾਧਨਾਂ ਰਾਹੀ ਲਿਆਂਦਾ ਜਾ ਰਿਹਾ ਹੈ ਅਤੇ ਕਿਸ-ਕਿਸ ਨੂੰ ਅੱਗੇ ਵੇਚਿਆ ਜਾ ਰਿਹਾ ਹੈ, ਬਾਰੇ ਤਫਤੀਸ਼ ਕੀਤੀ ਜਾ ਰਹੀ ਹੈ। ਦੋਸ਼ੀ ਅਸ਼ਵਣੀ ਕੁਮਾਰ ਉਕਤ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ।