ਅੱਡਾ ਸਰਾਂ, 13 ਅਗਸਤ (ਜਸਵੀਰ ਕਾਜਲ)- ਇੰਸਪੈਕਟਰ ਉਕਾਂਰ ਸਿੰਘ ਬਰਾੜ, ਮੁੱਖ ਅਫਸਰ ਥਾਣਾ ਟਾਂਡਾ ਨੇ ਦੱਸਿਆ ਕਿ ਜਿਲਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਸਰਤਾਜ ਸਿੰਘ ਚਾਹਲ, ਆਈ.ਪੀ.ਐਸ. ਜੀ ਨੇ ਜਿਲੇ ਅੰਦਰ ਨਸ਼ਿਆਂ ਅਤੇ ਮਾੜੇ ਅਨਸਰਾਂ ਉਤੇ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ, ਜਿਸ ਦੇ ਤਹਿਤ ਓਹਨਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ਼੍ਰੀ ਕੁਲਵੰਤ ਸਿੰਘ, ਪੀ.ਪੀ.ਐਸ. ਉਪ-ਕਪਤਾਨ ਪੁਲਿਸ, ਸਬ ਡਵੀਜਨ ਟਾਂਡਾ ਦੀ ਅਗਵਾਈ ਹੇਠ ਇੰਸਪੈਕਟਰ ਉਕਾਂਰ ਸਿੰਘ ਬਰਾੜ, ਮੁੱਖ ਅਫਸਰ ਥਾਣਾ ਟਾਂਡਾ ਵੱਲੋਂ ਥਾਣਾ ਟਾਂਡਾ ਦੇ ਅਧੀਨ ਆਓੁਂਦੇ ਏਰੀਆ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਥਾਣਾ ਟਾਂਡਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਕਿ ਏ.ਐਸ.ਆਈ. ਤਾਰਾ ਸਿੰਘ, ਥਾਣਾ ਟਾਂਡਾ ਵੱਲੋਂ ਪਿੰਡ ਅਹੀਆਪੁਰ ਵਿਖੇ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਗੁਰਪ੍ਰੀਤ ਸਿੰਘ ਉਰਫ ਨਵਰਾਜ ਪੁੱਤਰ ਕੁਲਦੀਪ ਸਿੰਘ ਵਾਸੀ ਮੂਨਕ ਕਲਾਂ, ਥਾਣਾ ਟਾਂਡਾ ਤੇ ਬਿੰਦਰ ਪੁੱਤਰ ਰੁਲਦੂ ਰਾਮ ਵਾਸੀ ਭੁਲਪੁਰ, ਥਾਣਾ ਟਾਂਡਾ ਨੂੰ ਭੱਠੀ ਲੱਗਾ ਕੇ ਨਜਾਇਜ ਸ਼ਰਾਬ ਕੱਢਦਿਆਂ ਗ੍ਰਿਫਤਾਰ ਕੀਤਾ। ਮਾਨਯੋਗ ਐਸ.ਐਸ.ਪੀ. ਸਾਹਿਬ ਵੱਲੋਂ ਜਿਲੇ ਅੰਦਰ ਗ਼ੈਰ ਕਾਨੂੰਨੀ ਅਨਸਰਾਂ ਵੱਲੋ ਕੀਤੇ ਜਾਣ ਵਾਲੇ ਅਪਰਾਧ/ਸਮੱਗਲਿੰਗ ਦੇ ਗੋਰਖ ਧੰਦੇ ਨੂੰ ਨਕੇਲ ਪਾਉਣ ਲਈ ਹਰ ਤਰਾਂ ਦੇ ਢੁੱਕਵੇਂ ਅਤੇ ਅਧੁਨਿਕ ਢੰਗ-ਤਰੀਕੇ ਵਰਤ ਕੇ ਇਹਨਾਂ ਉੱਪਰ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਕਿ ਸਮਾਜ ਨੂੰ ਇਹਨਾਂ ਨਸ਼ਾ ਵੇਚਣ ਵਾਲਿਆਂ ਤੋਂ ਛੁਟਕਾਰਾ ਪਾ ਕੇ ਜਿਲਾ ਹੁਸ਼ਿਆਰਪੁਰ ਨੂੰ ਕਰਾਇਮ ਫਰੀ ਬਣਾਇਆ ਜਾ ਸਕੇ। ਟਾਂਡਾ ਥਾਣਾ ਵਲੋਂ ਮੁੱਕਦਮਾ ਦਰਜ ਕਰਨ ਉਪਰੰਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।