ਅੱਡਾ ਸਰਾਂ, 13 ਅਗਸਤ (ਜਸਵੀਰ ਕਾਜਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜੋ ਸੂਬੇ ਵਿਚ ਬੂਟੇ ਲਗਾਉਣ ਲਈ ਆਦੇਸ਼ ਜਾਰੀ ਹੋਏ ਸਨ, ਉਸ ਸ਼ੂਰੁਆਤ ਸੰਬੰਧੀ ਬੁੱਲੋਵਾਲ ਵਿਚ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਤੇ ਪਰਮਜੀਤ ਸਿੰਘ ਅਤੇ ਅਵਤਾਰ ਸਿੰਘ ਸੇਖੋਂ ਦੀ ਅਗਵਾਈ ਵਿਚ ਜੋਨ ਸਕੱਤਰ ਜਸਵਿੰਦਰ ਸਿੰਘ ਚੌਹਾਨ ਨੇ ਆਪਣੇ ਪਿਤਾ ਗੁਰਮੀਤ ਸਿੰਘ ਚੌਹਾਨ ਦੀ ਯਾਦ ਵਿਚ ਆਪਣੇ ਪਿੰਡ ਮਿਰਜ਼ਾਪੁਰ ਵਿਖੇ ਬੂਟੇ ਲਗਾਏ। ਇਸ ਮੌਕੇ ਉਕਤ ਕਿਸਾਨ ਆਗੂਆਂ ਨੇ ਕਿਹਾ ਕਿ ਰੁੱਖ ਸਾਡੇ ਜੀਵਨ ਵਿੱਚ ਬਹੁਤ ਵੱਡਾ ਯੋਗਦਾਨ ਦਿੰਦੇ ਹਨ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਰੁੱਖ ਲਗਾਉਣੇ ਜ਼ਰੂਰੀ ਹਨ। ਦਿਨੋਂ-ਦਿਨ ਖਾਣ-ਪੀਣ ਵਾਲੀਆਂ ਚੀਜ਼ਾਂ ਵਿਚ ਹੋ ਰਹੀ ਮਿਲਾਵਟ ਅਤੇ ਵਧ ਰਹੇ ਪ੍ਰਦੂਸ਼ਣ ਕਰਕੇ ਬਚਿਆਂ ਦੇ ਦਿਮਾਗੀ ਵਿਕਾਸ ਤੇ ਬੁਰਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਵਾਤਾਵਰਣ ਸ਼ੁਧ ਰੱਖਣ ਵਾਸਤੇ ਫ਼ਲਦਾਰ ਅਤੇ ਫੁੱਲਦਾਰ ਬੂਟੇ ਲਗਾਉਣ ਦੀ ਮੁੱਖ ਲੋੜ ਹੈ, ਜਿਸ ਕਰਕੇ ਜਨ-ਜੀਵਨ ਨੂੰ ਬਚਾਇਆ ਜਾ ਸਕੇ। ਇਸ ਮੌਕੇ ਤਰਲੋਕ ਸਿੰਘ, ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਮੋਹਨ ਸਿੰਘ, ਯੁਧਵੀਰ ਸਿੰਘ, ਅਰਮਨਪ੍ਰੀਤ ਸਿੰਘ, ਅਮਰਜੋਤ ਸਿੰਘ, ਜਤਿੰਦਰ ਸਿੰਘ, ਗੋਲਡੀ, ਸ਼ਮਸ਼ੇਰ ਸਿੰਘ, ਨਵਜੋਤ ਸਿੰਘ,ਅਮਰੀਕ ਸਿੰਘ, ਜਗੀਰੀ, ਮੋਹਨ ਲਾਲ, ਤਰਨਜੋਤ ਸਿੰਘ, ਤਰਸੇਮ ਲਾਲ ਆਦਿ ਹਾਜ਼ਰ ਸਨ।