ਗੜ੍ਹਦੀਵਾਲ, 14 ਅਗਸਤ (ਮਲਹੋਤਰਾ)- ਭਾਜਪਾ ਵਰਕਰਾਂ ਦੀ ਮੀਟਿੰਗ ਦਸੂਹਾ ਮੰਡਲ ਪ੍ਰਧਾਨ ਰੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ । ਇਸ ਮੌਕੇ ਭਾਜਪਾ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਬੇਟ ਏਰੀਆ ਦੇ ਪਿੰਡ ਚੱਕਬਾਮੂ ਦੇ ਜਸਵੀਰ ਸਿੰਘ, ਸਰਿੰਦਰ ਸਿੰਘ, ਸ਼ਮਸ਼ੇਰ ਸਿੰਘ, ਗੁਰਪ੍ਰਤਾਪ ਸਿੰਘ ਆਦਿ ਮੋਦੀ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ‘ਚ ਸ਼ਾਮਲ ਹੋ ਗਏ। ਇਸ ਮੋਕੇ ਮਨਹਾਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਨਵੇਂ ਸ਼ਾਮਲ ਹੋਣ ਵਾਲਿਆਂ ਨੂੰ ਭਾਜਪਾ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਹੁਤ ਸਾਰੇ ਲੋਕ ਭਾਜਪਾ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਸੀਨੀਅਰ ਆਗੂ ਵਿਜੇ ਸ਼ਰਮਾ, ਸਰਦਾਰ ਚਰਨਜੀਤ ਸਿੰਘ ਜ਼ਿਲ੍ਹਾ ਕਨਵੀਨਰ ਟਰਾਂਸਪੋਰਟ ਸੈੱਲ, ਡਾ: ਹੁਸ਼ਿਆਰ ਸਿੰਘ ਪ੍ਰਧਾਨ ਐਸ.ਸੀ ਮੋਰਚਾ, ਮਾਨਸਾ ਸਿੰਘ ਆਦਿ ਹਾਜ਼ਰ ਸਨ।