ਬੁੱਲੋਵਾਲ, 15 ਅਗਸਤ (ਬੇਦੀ)- ਅੱਜ ਸੁਤੰਤਰਤਾ ਦੀ 75ਵੀਂ ਵਰ੍ਹੇਗੰਢ ਨੂੰ ਮਨਾਉਣ ਵਾਸਤੇ ਕਸਬਾ ਬੁੱਲੋਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪਿੰਡ ਦੀ ਸਰਪੰਚ ਗੁਰਪ੍ਰੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਈ, ਉਨ੍ਹਾਂ ਨੇ ਸਕੂਲ ਦੇ ਸਟਾਫ ਅਤੇ ਬੱਚਿਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਤੇ ਥਾਣਾ ਬੁੱਲ੍ਹੋਵਾਲ ਤੋਂ ਮੁੱਖ ਥਾਣਾ ਅਫਸਰ ਜਸਬੀਰ ਸਿੰਘ ਬਰਾੜ, ਗੁਰਵਿੰਦਰ ਸਿੰਘ ਚੌਟਾਲਾ, ਓਮ ਪ੍ਰਕਾਸ਼, ਅਵਤਾਰ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੈਂਟਰ ਹੈੱਡ ਟੀਚਰ ਮਿਨਾਕਸ਼ੀ ਸਰੀਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਤੇ ਬਲਜੀਤ ਕੌਰ, ਜਸਵਿੰਦਰ ਕੌਰ, ਅਵਤਾਰ ਸਿੰਘ, ਮਨਜੀਤ ਕੌਰ, ਸੁਖਵਿੰਦਰ ਸਿੰਘ, ਕਮਲਜੀਤ ਕੌਰ, ਕਾਂਤਾ ਦੇਵੀ, ਕੁਲਦੀਪ ਕੌਰ, ਸੁਮਨ ਲਤਾ ਆਦਿ ਸਮੇਤ ਹੋਰ ਨਗਰ ਨਿਵਾਸੀ ਹਾਜ਼ਰ ਸਨ।