ਗੜ੍ਹਦੀਵਾਲ, 01 ਸਤੰਬਰ (ਮਲਹੋਤਰਾ)- ਗੜ੍ਹਦੀਵਾਲਾ ਦੇ ਨਜ਼ਦੀਕ ਪਿੰਡ ਗਾਲੋਵਾਲ ਬਾਹਗਾ ਵਿਖੇ ਪਾਤਸ਼ਾਹੀ ਦਸਵੀਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਜਿਸ ਵਿੱਚ ਪਹਿਲਾਂ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਬਾਅਦ ਵਿੱਚ ਭਾਈ ਜੋਗਾ ਸਿੰਘ ਜੀ ਵੱਲੋਂ ਅਤੇ ਭਾਈ ਕਰਮਜੀਤ ਸਿੰਘ ਜੀ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਜਥੇਦਾਰ ਬਾਬਾ ਅਜਮੇਰ ਸਿੰਘ ਬਾਹਗਾ ਨੇ ਵੀ ਇਕ ਸ਼ਬਦ ਦੁਆਰਾ ਹਾਜ਼ਰੀ ਲਗਵਾਈ। ਬਾਅਦ ਵਿਚ ਚਾਹ ਪਕੌੜਿਆਂ ਦਾ ਲੰਗਰ ਵੀ ਛਕਾਇਆ ਗਿਆ। ਬਾਅਦ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜਾਂ ਪਿਆਰਿਆਂ ਦੀ ਹਜੂਰੀ ਵਿਚ ਨਗਰ ਕੀਰਤਨ ਸਜਾਏ ਗਏ, ਜੋ ਪਿੰਡ ਗਾਲੋਵਾਲ ਬਾਹਗਾ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ਼ਹੀਦਾਂ ਵਿਖੇ ਸਮਾਪਤ ਹੋਇਆ।
ਇਹ ਨਗਰ ਕੀਰਤਨ ਗੁਰਦੁਆਰਾ ਪਾਤਸ਼ਾਹੀ ਦਸਵੀਂ ਗਾਲੋਵਾਲ ਦੇ ਮੁੱਖ ਸੇਵਾਦਾਰ ਮਾਸਟਰ ਉਂਕਾਰ ਸਿੰਘ ਜੀ ਦੀ ਅਗਵਾਈ ਵਿੱਚ ਕੱਢਿਆ ਗਿਆ। ਇਸ ਨਗਰ ਕੀਰਤਨ ਵਿਚ ਗੁਰੂ ਕੀਆਂ ਲਾਡਲੀਆਂ ਫ਼ੌਜਾਂ, ਮਿਸਲ ਸ਼੍ਰੋਮਣੀ ਭਗਤ ਧੰਨਾ ਜੀ ਤਰਨਾ ਦਲ ਛਾਉਣੀ ਨਿਹੰਗ ਸਿੰਘਾਂ, ਮੁੱਖ ਜਥੇਦਾਰ ਬਾਬਾ ਗੁਰਦੇਵ ਸਿੰਘ ਜੀ ਤਰਨਾ ਦਲ ਜੀ ਨੇ ਨਗਰ ਕੀਰਤਨ ਵਿਚ ਹਾਜ਼ਰੀ ਲਗਵਾਈ। ਇਸ ਨਗਰ ਕੀਰਤਨ ਵਿੱਚ ਸੁਖਮਨੀ ਸਾਹਿਬ ਸੁਸਾਇਟੀ ਗਾਲੋਵਾਲ ਦੀਆਂ ਬੀਬੀਆਂ ਨੇ ਕੀਰਤਨ ਦੁਆਰਾ ਹਾਜ਼ਰੀ ਲਗਵਾਈ। ਅਖੀਰ ਵਿੱਚ ਗੁਰੂ ਦਾ ਅਤੁੱਟ ਲੰਗਰ ਵੀ ਵਰਤਿਆ ਗਿਆ।
ਇਸ ਨਗਰ ਕੀਰਤਨ ਵਿਚ ਸਰਪੰਚ ਸ. ਚੈਂਚਲ ਸਿੰਘ ਬਾਹਗਾ, ਸਰਪੰਚ ਸ. ਹਰਜਿੰਦਰ ਸਿੰਘ ਗਾਲੋਵਾਲ ਨੇ ਵੀ ਨਗਰ ਕੀਰਤਨ ਵਿਚ ਹਾਜ਼ਰੀ ਲਗਵਾਈ। ਅਖੀਰ ਵਿੱਚ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ਼ਹੀਦਾਂ ਦੇ ਮੁੱਖ ਸੇਵਾਦਾਰ ਮਾਸਟਰ ਉਂਕਾਰ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਮਾਸਟਰ ਉਂਕਾਰ ਸਿੰਘ, ਜਥੇਦਾਰ ਬਾਬਾ ਅਜਮੇਰ ਸਿੰਘ ਬਾਹਗਾ, ਕੈਪਟਨ ਦਿਲਬਾਗ ਸਿੰਘ, ਗਿਆਨੀ ਜੋਗਾ ਸਿੰਘ, ਸ. ਜੋਗਿੰਦਰ ਸਿੰਘ,ਪਾਲਾ, ਕਾਲ਼ਾ, ਸ. ਪਰਮਜੀਤ ਸਿੰਘ, ਗਿਆਨੀ ਹਰਭਜਨ ਸਿੰਘ, ਗਿਆਨੀ ਪਰਮਜੀਤ ਸਿੰਘ, ਸ. ਪਰਗਟ ਸਿੰਘ, ਡਾ. ਮਲਹੋਤਰਾ, ਸੁਖਮਨੀ ਸਾਹਿਬ ਸੋਸਾਇਟੀ ਦੀਆਂ ਬੀਬੀਆਂ ਅਤੇ ਹੋਰ ਵੀ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ।