ਗੜ੍ਹਦੀਵਾਲ, 01 ਸਤੰਬਰ (ਮਲਹੋਤਰਾ)- ਬਾਬਾ ਦੀਪ ਸਿੰਘ ਸੇਵਾ ਦਲ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲ ਵੱਲੋਂ ਸਮਾਜ ਸੇਵੀ ਕਾਰਜਾਂ ਦੀ ਨਿਰੰਤਰ ਲੜੀ ਚਲਾਈ ਗਈ ਹੈ, ਜਿਸਦੇ ਤਹਿਤ ਅੱਜ ਇੱਕ ਹੋਰ ਲਾਵਾਰਸ ਵਿਅਕਤੀ ਦਾ ਇਲਾਜ ਸੁਸਾਇਟੀ ਵੱਲੋਂ ਕਰਵਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਉਸ ਵੀਰ ਦਾ ਨਾਮ ਕੁਲਵਿੰਦਰ ਸਿੰਘ ਹੈ ਅਤੇ ਲਗਭਗ ਇਕ ਮਹੀਨਾ ਪਹਿਲਾਂ ਇਹ ਵੀਰ ਸਿਵਲ ਹਸਪਤਾਲ ਵਿੱਚ ਲਾਵਾਰਸ ਹਾਲਤ ਚ ਮਿਲਿਆ ਸੀ। ਪਹਿਲਾਂ ਇਸ ਵੀਰ ਨੂੰ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਗੁਰੂ ਆਸਰਾ ਸੇਵਾ ਘਰ ਵਿਖੇ ਲਿਆਂਦਾ ਗਿਆ ਸੀ ਅਤੇ ਇਸਦੀ ਦੇਖਭਾਲ ਕੀਤੀ ਗਈ। ਇਸ ਵੀਰ ਦੀ ਲੱਤ ਤੇ ਗੰਭੀਰ ਸੱਟ ਲੱਗੀ ਹੋਈ ਸੀ। ਅੱਜ ਵੇਵਜ਼ ਹਸਪਤਾਲ ਟਾਂਡਾ ਵਿਖੇ ਇਸ ਵੀਰ ਦੀ ਲੱਤ ਦਾ ਅਪਰੇਸ਼ਨ ਕਰਵਾਕੇ ਰਾਡ ਪਵਾਈ ਗਈ। ਇਸ ਮੌਕੇ ਮਨਜੋਤ ਸਿੰਘ ਤਲਵੰਡੀ ,ਪਰਸ਼ੋਤਮ ਸਿੰਘ ,ਮਨਿੰਦਰ ਸਿੰਘ , ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ ਅਤੇ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।