ਹੁਸ਼ਿਆਰਪੁਰ, 01 ਸਤੰਬਰ (ਜਨ ਸੰਦੇਸ਼ ਨਿਊਜ਼)- ਮੱਛੀ ਪਾਲਕ ਵਿਕਾਸ ਏਜੰਸੀ ਹੁਸ਼ਿਆਰਪੁਰ ਦੇ ਮੱਛੀ ਪ੍ਰਸਾਰ ਅਫ਼ਸਰ ਸ੍ਰੀ ਰੋਹਿਤ ਬਾਂਸਲ ਨੇ ਦੱਸਿਆ ਕਿ ਵਿਭਾਗ ਵਲੋਂ ਪੰਜ ਰੋਜ਼ਾ ਮੱਛੀ ਪਾਲਣ ਟ੍ਰੇਨਿੰਗ ਕੈਂਪ 5 ਸਤੰਬਰ ਤੋਂ 9 ਸਤੰਬਰ 2022 ਤੱਕ ਸਰਕਾਰੀ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਉਨ੍ਹਾਂ ਦੇ ਮੋਬਾਇਲ ਨੰਬਰ 97799-00655 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਕੈਂਪ ਦੌਰਾਨ ਮੱਛੀ ਪਾਲਣ ਧੰਦੇ ਦੀ ਮੁਢਲੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।