ਗੜ੍ਹਦੀਵਾਲ, 02 ਸਤੰਬਰ (ਮਲਹੋਤਰਾ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ੋਨ ਪੱਧਰ ਤੇ ਹੋਈਆਂ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਬੱਚਿਆਂ ਨੇ ਖੇਡਾਂ ਵਿੱਚ ਮੱਲਾਂ ਮਾਰੀਆਂ । ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮੈਡਮ ਰਸ਼ਪਾਲ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਮੈਡਮ ਨੇ ਦੱਸਿਆ ਕਿ ਕ੍ਰਿਕਟ ਵਿੱਚ ਅੰਡਰ -19 ਲੜਕੇ ਪਹਿਲੀ ਪੁਜ਼ੀਸ਼ਨ ਤੇ ਰਹੇ। ਸਰਕਲ ਸਟਾਈਲ ਕਬੱਡੀ ਵਿੱਚ ਅੰਡਰ -19 ਫਸਟ ਪੁਜੀਸ਼ਨ ਹਾਸਲ ਕੀਤੀ। ਸਰਕਲ ਸਟਾਈਲ ਕਬੱਡੀ ਵਿੱਚ ਅੰਡਰ -17 ਲੜਕੇ ਫਸਟ ਰਹੇ ਅਤੇ ਫੁੱਟਬਾਲ ਵਿੱਚ ਲੜਕੀਆਂ ਅੰਡਰ -ਦੂਜੀ ਪੁਜੀਸ਼ਨ ਹਾਸਲ ਕੀਤੀ।
ਪ੍ਰਿੰਸੀਪਲ ਮੈਡਮ ਨੇ ਮਿਹਨਤੀ ਅਧਿਆਪਕ ਕੁਲਦੀਪ ਸਿੰਘ ਗੋਗਾ ਨੂੰ ਅਤੇ ਪੂਰੇ ਸਟਾਫ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਲੈਕਚਰਾਰ ਦਿਨੇਸ਼ ਠਾਕੁਰ, ਲੈਕਚਰਾਰ ਸੀਤਾ ਰਾਣੀ, ਲੈਕਚਰਾਰ ਦਲਜੀਤ ਸਿੰਘ, ਲੈਕਚਰਾਰ ਕਸ਼ਮੀਰ ਕੌਰ, ਰੇਖਾ ਦੇਵੀ, ਸੁਨੀਤਾ ਰਾਣੀ, ਜਗਮੋਹਨ ਸਿੰਘ, ਜਗਵਿੰਦਰ ਸਿੰਘ, ਕੁਲਦੀਪ ਸਿੰਘ ਗੋਗਾ, ਹਰਪਾਲ ਸਿੰਘ, ਦਿਲਬਾਗ ਸਿੰਘ, ਮੈਡਮ ਰਮਨਦੀਪ ਕੌਰ, ਬਲਵਿੰਦਰ ਕੌਰ, ਨਰਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਅਤੇ ਮਨਜੀਤ ਸਿੰਘ ਹਾਜ਼ਰ ਸਨ।