ਹੁਸ਼ਿਆਰਪੁਰ, 02 ਸਤੰਬਰ (ਜਨ ਸੰਦੇਸ਼ ਨਿਊਜ਼)- ਮੁਹੰਮਦ ਰਫ਼ੀ ਕਲਚਰਲ ਐਂਡ ਚੈਰੀਟੇਬਲ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹੁਸ਼ਿਆਰਪੁਰ ਸ੍ਰੀ ਹਰਦੇਵ ਸਿੰਘ ਆਸੀ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ: ਜਸਵੰਤ ਰਾਏ ਦਾ ਵਿਸ਼ੇਸ਼ ਸਨਮਾਨ ਅਤੇ ਸਵਾਗਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਸੰਸਥਾਪਕ ਸ. ਗੁਲਜ਼ਾਰ ਸਿੰਘ ਕਾਲਕਟ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਅਤੇ ਸਲਾਹਕਾਰ ਪ੍ਰਿੰਸੀਪਲ ਸ੍ਰੀ ਅਸ਼ਵਨੀ ਦੱਤਾ ਸ਼ਾਮਲ ਹੋਏ। ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਹਰਦੇਵ ਸਿੰਘ ਆਸੀ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ: ਜਸਵੰਤ ਰਾਏ ਨੇ ਸਾਂਝੇ ਤੌਰ ‘ਤੇ ਮੁਹੰਮਦ ਰਫ਼ੀ ਕਲਚਰਲ ਐਂਡ ਚੈਰੀਟੇਬਲ ਸੁਸਾਇਟੀ ਹੁਸ਼ਿਆਰਪੁਰ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਮੁਹੰਮਦ ਰਫੀ ਸੁਸਾਇਟੀ ਦੀ ਤਰਫੋਂ ਸੰਗੀਤਕ, ਸੱਭਿਆਚਾਰਕ ਅਤੇ ਚੈਰੀਟੇਬਲ ਗਤੀਵਿਧੀਆਂ ਸ਼ਲਾਘਾਯੋਗ ਹਨ। ਉਨ੍ਹਾਂ ਅਜਿਹੀਆਂ ਉਸਾਰੂ ਗਤੀਵਿਧੀਆਂ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।