ਗੜ੍ਹਦੀਵਾਲ, 03 ਸਤੰਬਰ (ਮਲਹੋਤਰਾ)- ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਅਮਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਐਮ.ਓ. ਮੰਡ ਪੰਧੇਰ ਡਾਕਟਰ ਐੱਸ.ਪੀ. ਸਿੰਘ ਦੀ ਅਗਵਾਈ ਵਿੱਚ ਸੰਸਾਰਪੁਰ ਵਿਖੇ ਡੇਂਗੂ ਲਾਰਵਾ ਸੰਬੰਧੀ ਸਰਵੇ ਕੀਤਾ ਗਿਆ। ਇਸ ਮੌਕੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ ਦੀ ਚੈਕਿੰਗ ਕੀਤੀ ਗਈ।
ਇਸ ਮੌਕੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਸਾਤ ਦੇ ਮੌਸਮ ਵਿੱਚ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਤਾਂ ਕਿ ਡੇਂਗੂ ਮਲੇਰੀਆ ਬੁਖਾਰ ਫੈਲਾਉਣ ਵਾਲੇ ਮੱਛਰ ਪੈਦਾ ਨਾ ਹੋ ਸਕਣ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਾਨੂੰ ਆਪਣੇ ਘਰਾਂ ਵਿੱਚ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ ਵਿੱਚ ਪਾਣੀ ਹਰ ਹਫ਼ਤੇ ਬਦਲਦੇ ਰਹਿਣਾ ਚਾਹੀਦਾ ਹੈ।
ਉਹਨਾਂ ਦੱਸਿਆ ਕਿ ਹਰੇਕ ਸ਼ੁਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨੇ ਰਾਤ ਸਮੇਂ ਸੌਣ ਵੇਲੇ ਮੱਛਰਦਾਨੀ ਦੀ ਵਰਤੋਂ ਅਤੇ ਮੱਛਰ ਭਜਾਉ ਕ੍ਰੀਮਾਂ ਦੀ ਵਰਤੋਂ ਕਰਨ ਲਈ ਆਖਿਆ।