ਗੜ੍ਹਦੀਵਾਲ, 03 ਸਤੰਬਰ (ਮਲਹੋਤਰਾ)- ਪਿੰਡ ਦਾਰਾਪੁਰ ਵਿਖੇ ਗੜ੍ਹਦੀਵਾਲਾ ਦੇ ਸਰਕਲ ਪ੍ਰਧਾਨ ਪਰਮਿੰਦਰ ਸਿੰਘ ਸਮਰਾ ਵੱਲੋਂ ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੇ ਦਿਸ਼ਾ ਨਿਰਦੇਸ਼ ਅਧੀਨ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੌਕੇ ਪਸ਼ੂਆਂ ਵਿੱਚ ਫੈਲਣ ਵਾਲੀ ਬਿਮਾਰੀ ਸਬੰਧੀ ਗੰਭੀਰ ਵਿਚਾਰ ਚਰਚਾ ਕੀਤੀ ਗਈ।
ਇਸ ਦੌਰਾਨ ਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਸਮਰਾ, ਸੈਕਟਰੀ ਸਤਪਾਲ ਸਿੰਘ ਅਤੇ ਹਰਦੀਪ ਸਿੰਘ ਸਮਰਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਭ ਤੋਂ ਵੱਧ ਰਾਜਾਂ ਵਿਚ ਫੈਲਣ ਵਾਲੀ ਇਸ ਬਿਮਾਰੀ ਨੂੰ ਸਰਕਾਰ ਵੱਲੋਂ ਮਹਾਂਮਾਰੀ ਐਲਾਨਿਆ ਜਾਵੇ ਅਤੇ ਪ੍ਰਭਾਵਿਤ ਪਸ਼ੂ ਪਾਲਕਾਂ ਨੂੰ ਰਾਹਤ ਦਿੱਤੀ ਜਾਵੇ।
ਇਸ ਮੌਕੇ ਦਾਰਾਪੁਰ ਵਿਖੇ ਪਿੰਡ ਪੱਧਰੀ ਇਕਾਈ ਦਾ ਗਠਨ ਕੀਤਾ ਗਿਆ। ਜਿਸ ਵਿਚ ਇਕਾਈ ਦਾ ਪ੍ਰਧਾਨ ਤਲਵਿੰਦਰ ਸਿੰਘ, ਮੀਤ ਪ੍ਰਧਾਨ ਜਸਪ੍ਰੀਤ ਸਿੰਘ, ਖਜਾਨਚੀ ਸਰਬਜੀਤ ਸਿੰਘ, ਜਨਰਲ ਸਕੱਤਰ ਸੰਦੀਪ ਸਿੰਘ, ਸੈਕਟਰੀ ਸਿਮਰਨਪ੍ਰੀਤ ਸਿੰਘ ਅਤੇ ਕਮਲਪ੍ਰੀਤ ਸਿੰਘ, ਜਗਦੀਪ ਸਿੰਘ, ਇੰਦਰਜੀਤ ਸਿੰਘ, ਹਰਸਿਮਰਨ ਸਿੰਘ, ਜਸਵੀਰ ਸਿੰਘ, ਗੁਰਵਿੰਦਰ ਸਿੰਘ, ਮਨਜੀਤ ਸਿੰਘ, ਹਰਦੀਪ ਸਿੰਘ, ਰਣਜੀਤ ਸਿੰਘ, ਜਸਪਾਲ ਸਿੰਘ, ਹਰਮਨਿੰਦਰ ਸਿੰਘ, ਲਵਦੀਪ ਸਿੰਘ ਸਾਰਿਆਂ ਨੂੰ (ਮੈਂਬਰ) ਨਿਯੁਕਤ ਕੀਤਾ।