ਬੁੱਲੋਵਾਲ, 04 ਸਤੰਬਰ (ਬੇਦੀ)- ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਨੰਦਾਚੌਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਰਾਜ ਕੁਮਾਰ ਨੇ ਦੱਸਿਆ ਕਿ ਇਸ ਮਾਪੇ-ਅਧਿਆਪਕ ਮਿਲਣੀ ਵਿੱਚ ਬੱਚਿਆਂ ਦੇ ਮਾਪਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਅਧਿਆਪਕਾ ਦੁਆਰਾ ਮਾਪਿਆਂ ਨਾਲ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਸਬੰਧੀ ਵਿਚਾਰ ਚਰਚਾ ਕੀਤੀ ਗਈ। ਅਧਿਆਪਕਾਂ ਦੁਆਰਾ ਬੱਚਿਆਂ ਦੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੜ੍ਹਾਈ ਅਤੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ।
ਇਸ ਮਾਪੇ ਅਧਿਆਪਕ ਮਿਲਣੀ ਵਿਚ ਬੀ.ਐੱਮ. ਹਰਮਨਦੀਪ ਸਿੰਘ ਵੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਦੌਰਾਨ ਕੁਝ ਮਾਪਿਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਕਿ ਮਾਪੇ ਅਧਿਆਪਕ ਮਿਲਣੀ ਇਕ ਬਹੁਤ ਹੀ ਵਧੀਆ ਉਪਰਾਲਾ ਹੈ, ਜਿਸ ਨਾਲ ਮਾਪੇ ਸਮੇਂ-ਸਮੇਂ ਤੇ ਆਪਣੇ ਬੱਚਿਆਂ ਦੀ ਪੜ੍ਹਾਈ ਪ੍ਰਤੀ ਜਾਣਕਾਰੀ ਹਾਸਲ ਕਰਦੇ ਹਨ । ਇਸ ਮੌਕੇ ਸੁਖਵੀਰ ਸਿੰਘ, ਬਲਵੀਰ ਸਿੰਘ, ਨਰੇਸ਼ ਕੁਮਾਰ, ਜਸਵੰਤ ਸਿੰਘ, ਵਾਸਦੇਵ ਸਿੰਘ, ਕੁਲਦੀਪ ਕੁਮਾਰ, ਅਮਨਦੀਪ ਕੌਰ, ਅੰਜੂ ਬਾਲਾ, ਰੇਨੂ ਬਾਲਾ, ਰਣਜੀਤ ਕੌਰ, ਨੀਲਮ ਕੁਮਾਰੀ, ਪੁਸ਼ਪਾ ਰਾਣੀ, ਸਿਮਰਜੀਤ ਕੌਰ, ਮਨਜੀਤ ਕੌਰ, ਰਾਜਵਿੰਦਰ ਕੌਰ ਆਦਿ ਵੀ ਹਾਜ਼ਰ ਸਨ।