ਗੜਦੀਵਾਲ, 15 ਸਤੰਬਰ (ਮਲਹੋਤਰਾ)- ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਸੀ.ਡੀ.ਪੀ.ਓ. ਭੂੰਗਾ ਜਸਵਿੰਦਰ ਕੌਰ ਦੀ ਅਗਵਾਈ ਹੇਠ ਅਨੀਮੀਆ ਕੈਂਪ ਪਿੰਡ ਕੋਈ ਤੇ ਸ਼ਹਿਰ ਗੜ੍ਹਦੀਵਾਲਾ ਵਿਖੇ ਕੀ ਲਗਾਇਆ ਗਿਆ। ਇਸ ਮੌਕੇ ਆਂਗਣਵਾੜੀ ਵਰਕਰ ਸੁਨੀਤਾ ਰਾਣੀ ਨੇ ਪਿੰਡ ਦੇ ਲੋਕਾਂ ਨੂੰ ਦੱਸਿਆ ਕਿ ਫਾਸਟ ਫੂਡ ਅਤੇ ਤਲੀਆਂ ਚੀਜ਼ਾਂ ਦਾ ਪਰਹੇਜ਼ ਕੀਤਾ ਜਾਵੇ।ਇਨ੍ਹਾਂ ਚੀਜ਼ਾਂ ਦਾ ਸੇਵਨ ਕਰਨ ਨਾਲ ਪੇਟ ਖਰਾਬ ਹੁੰਦਾ ਹੈ, ਸਬਜ਼ੀਆਂ ਅਤੇ ਮੌਸਮੀ ਫਲ ਖਾਣੇ ਚਾਹੀਦੇ ਹਨ ਜਿਸ ਨਾਲ ਖੂਨ ਦੀ ਕਮੀ ਪੂਰੀ ਹੁੰਦੀ ਹੈ। ਇਸ ਮੌਕੇ ਆਂਗਣਵਾੜੀ ਵਰਕਰ ਪਰਮਜੀਤ ਕੌਰ ਨੇ ਕਿਹਾ ਕੇ ਸਾਨੂੰ ਖਾਣਾ ਖਾਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਚੰਗੀ ਤਰ੍ਹਾਂ ਹੱਥ ਧੋਣੇ ਚਾਹੀਦੇ ਹਨ। ਆਪਣੇ ਆਪ ਤੇ ਆਪਣੇ ਪਰਿਵਾਰ ਨੂੰ ਤੰਦਰੁਸਤ ਰੱਖਣ ਲਈ ਸਾਫ਼-ਸਫ਼ਾਈ ਰੱਖਣੀ ਬਹੁਤ ਜ਼ਰੂਰੀ ਹੈ।
ਇਸ ਮੌਕੇ ਸਰਕਲ ਸੁਪਰਵਾਈਜ਼ਰ ਰਾਜ ਰਾਣੀ ਤੇ ਸੀਤਲ ਕੌਰ ਨੇ ਅਨੀਮੀਆ ਦੇ ਲੱਛਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ, ਦੁੱਧ ਪਿਲਾਉ ਮਾਵਾਂ ਅਤੇ 0 ਤੋਂ 6 ਸਾਲ ਦੇ ਬੱਚਿਆਂ ਦੀ ਸਿਹਤ ਦਾ ਖ਼ਾਸ ਖ਼ਿਆਲ ਰੱਖਣਾ ਚਾਹੀਦਾ ਹੈ।