ਤਲਵਾੜਾ, 30 ਸਤੰਬਰ (ਬਲਦੇਵ ਰਾਜ ਟੋਹਲੂ)- ਸਿਵਲ ਸਰਜਨ ਡਾ. ਪ੍ਰੀਤ ਮਹਿੰਦਰ ਸਿੰਘ, ਡਾ. ਜਗਦੀਪ ਸਿੰਘ ਅਤੇ ਐਸ. ਐਮ. ਓ. ਪੀ.ਐਚ.ਸੀ. ਹਾਜੀਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਵਿਸ਼ਾਲ ਧਰਵਾਲ, ਹੈਲਥ ਇੰਸਪੈਕਟਰ ਸਦਾਨੰਦ, ਹੈਲਥ ਇੰਸਪੈਕਟਰ ਦਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਭੋਲ ਬੱਧਮਾਣੀਆ ਅਤੇ ਜੰਡੋਰਹਾਰ ਦੇ ਪਿੰਡ ਵਾਸੀਆਂ ਨੂੰ ਮਲੇਰੀਆ ਅਤੇ ਡੇਂਗੂ ਬੁਖਾਰ ਤੋਂ ਬਚਣ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਸਿਹਤ ਵਿਭਾਗ ਦੇ ਕਰਮਚਾਰੀ ਮਨਜੀਤ ਭਾਟੀਆ ਅਤੇ ਗੁਰਮੀਤ ਸਿੰਘ (ਐੱਮ.ਐਚ.ਡਬਲਯੂ) ਵੱਲੋਂ ਪਿੰਡ ਵਾਸੀਆਂ ਨੂੰ ਜਾਗਰੂਕ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੱਛਰ ਦਾ ਲਾਰਵਾ ਘਰਾਂ ਵਿੱਚ ਅਤੇ ਆਲੇ ਦੁਆਲੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ ਜਿਵੇ ਘਰਾਂ ਵਿਚ ਪਏ ਕੂਲਰ, ਗਮਲੇ, ਟਾਇਰ, ਫਰਿੱਜ ਦੀ ਟਰੇਅ ਅਤੇ ਹੋਰ ਚੀਜ਼ਾਂ ਦੇ ਵਿਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ ਅਤੇ ਆਪਣੇ ਆਲੇ-ਦੁਆਲੇ ਦੀ ਸਾਫ-ਸਫਾਈ ਰੱਖੀ ਜਾਵੇ। ਸਿਹਤ ਵਿਭਾਗ ਦੀ ਟੀਮ ਵੱਲੋਂ ਇਹ ਵੀ ਦੱਸਿਆ ਗਿਆ ਹੈ
ਕਿ ਘਰਾਂ ਦੇ ਆਲੇ ਦੁਆਲੇ ਖੜ੍ਹੇ ਪਾਣੀ ਵਿਚ ਸੜਿਆ ਕਾਲਾ ਤੇਲ ਪਾ ਦੇਣਾ ਚਾਹੀਦਾ ਹੈ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ। ਕੂਲਰਾਂ ਅਤੇ ਫਰਿਜਾਂ ਨੂੰ ਹਫਤੇ ਵਿੱਚ ਇਕ ਵਾਰ ਸਾਫ਼ ਕਰਨਾ ਚਾਹੀਦਾ ਹੈ। ਰਾਤ ਵੇਲੇ ਮੱਛਰ ਭਜਾਊ ਕਰੀਮਾਂ ਦਾ ਪ੍ਰਯੋਗ ਕੀਤਾ ਜਾਣਾ ਚਾਹੀਦਾ ਹੈ ਇਸ ਮੌਕੇ ਸੀ.ਐੱਚ.ਓ. ਸ਼ਿਵਾਨੀ ਪਿੰਡ ਦੀਆਂ ਆਸ਼ਾ ਵਰਕਰਾਂ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ।