ਹੁਸ਼ਿਆਰਪੁਰ, 4 ਅਕਤੂਬਰ (ਜਨਸੰਦੇਸ਼ ਨਿਓੂਜ਼)- ਕੈਬਨਿਟ ਮੰਤਰੀ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਪੁਰਾਣੇ ਕਮੇਟੀ ਦਫ਼ਤਰ ਤੋਂ ਸ਼ਿਮਲਾ ਪਹਾੜੀ ਤੱਕ 14.40 ਲੱਖ ਰੁਪਏ ਦੀ ਲਾਗਤ ਨਾਲ ਹੋਣ ਜਾ ਰਹੇ ਸੜਕ ’ਤੇ ਲੁਕ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਹਰੇਕ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਇਸ ਕੰਮ ਨੂੰ ਬਿਹਤਰ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸਤਵੰਤ ਸਿੰਘ ਸਿਆਣ, ਕੌਂਸਲਰ ਊਸ਼ਾ ਰਾਣੀ, ਵਿਜੇ ਅਗਰਵਾਲ ਅਤੇ ਅਮਰੀਕ ਚੌਹਾਨ, ਸੁਰਿੰਦਰ ਕੁਮਾਰ, ਅਸ਼ਵਨੀ ਸ਼ਰਮਾ, ਸੁਮੇਸ਼ ਸੋਨੀ, ਅਜੇ ਸ਼ਰਮਾ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮੌਜੂਦ ਸਨ।