ਗੜਦੀਵਾਲਾ, 6 ਨਵੰਬਰ (ਮਲਹੋਤਰਾ)- ਸਰੀਰਕ ਸਿੱਖਿਆ ਅਧਿਆਪਕ ਐਸੋਸੀਏਸ਼ਨ (ਪੰਜਾਬ) ਦੀ ਹੁਸ਼ਿਆਰਪੁਰ ਇਕਾਈ ਵੱਲੋਂ ਸਿੱਖਿਆ ਵਿਭਾਗ, ਪੰਜਾਬ ਵਿੱਚ ਬਤੌਰ ਡੀ. ਐਮ. ਸਪੋਰਟਸ ਦਲਜੀਤ ਸਿੰਘ ਨੂੰ ਬੇਹਤਰੀਨ ਸੇਵਾਵਾਂ ਪ੍ਰਦਾਨ ਕਰਨ ਲਈ ਸਨਮਾਨਿਤ ਕੀਤਾ ਗਿਆ। ਜਥੇਬੰਦੀ ਦੇ ਪ੍ਰਧਾਨ ਸੰਦੀਪ ਸਿੰਘ ਦੁੱਗਲ ਨੇ ਕਿਹਾ ਕਿ ਦਲਜੀਤ ਸਿੰਘ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਉਤਸ਼ਾਹਿਤ ਕਰਨ ਵਿੱਚ ਜਿਲ੍ਹਾ ਪੱਧਰ ਤੇ ਬੇਹੱਦ ਅਹਿਮ ਯੋਗਦਾਨ ਪਾਇਆ ਗਿਆ, ਜਿਸ ਸਦਕਾ ਜਿਲ੍ਹੇ ਦੇ ਖਿਡਾਰੀਆਂ ਵੱਲੋਂ ਸੂਬਾ ਅਤੇ ਕੌਮੀ ਪੱਧਰ ਤੇ ਮਾਣ ਮੱਤੀਆਂ ਪ੍ਰਾਪਤੀਆਂ ਦਰਜ ਕੀਤੀਆਂ ਗਈਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵਿੰਦਰ ਸਿੰਘ ਬੋਦਲ, ਸੁਰਿੰਦਰ ਸਿੰਘ, ਕਸ਼ਮੀਰ ਸਿੰਘ, ਦਲਜੀਤ ਸਿੰਘ, ਕ੍ਰਾਂਤੀਪਾਲ, ਠਾਕੁਰ ਕਰਨ ਸਿੰਘ, ਬਲਵੀਰ ਸਿੰਘ ਖੁੱਡਾ, ਸੋਹਣ ਸਿੰਘ, ਰੇਸ਼ਮ ਸਿੰਘ, ਲਖਵੀਰ ਸਿੰਘ, ਸਰਬਜੀਤ ਸਿੰਘ, ਨਰਿੰਦਰ ਸਿੰਘ, ਪ੍ਰਿਥੀਪਾਲ ਸਿੰਘ ਆਦਿ ਸਰੀਰਕ ਸਿੱਖਿਆ ਅਧਿਆਪਕ ਅਤੇ ਆਗੂ ਹਾਜ਼ਰ ਸਨ।