ਹੁਸ਼ਿਆਰਪੁਰ, 11 ਨਵੰਬਰ (ਜਨ ਸੰਦੇਸ਼ ਨਿਊਜ਼)- ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਸ੍ਰੀ ਜਤਿੰਦਰਪਾਲ ਸਿੰਘ ਖੁਰਮੀ ਦੀ ਅਗਵਾਈ ਹੇਠ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਕਾਰਟੀ ਸ੍ਰੀਮਤੀ ਅਪਰਾਜਿਤਾ ਜੋਸ਼ੀ ਵੱਲੋਂ ਅੱਜ ਸਵਾਮੀ ਸਰਵਾਨੰਦ ਗਿਰੀ ਲਾਅ ਕਾਲਜ, ਬਜਵਾੜਾ ਵਿਖੇ ਨਾਲਸਾ ਵੱਲੋਂ ਚਲਾਈ ਗਈ ਮੁਹਿੰਮ ‘ਕਾਨੂੰਨੀ ਜਾਗਰੂਕਤਾ ਅਤੇ ਆਊਟਰੀਚ ਰਾਹੀਂ ਨਾਗਰਿਕਾਂ ਦਾ ਸਸ਼ਕਤੀਕਰਨ’ ਤਹਿਤ ਜਾਗਰੂੁਕਤਾ ਸੈਮੀਨਾਰ ਕਰਵਾਇਆ ਗਿਆ।
ਇਸ ਦੌਰਾਨ ਵਿਦਿਆਰਥੀਆਂ ਨੂੰ ਨਾਲਸਾ ਵੱਲੋਂ ਚਲਾਈਆਂ ਗਈਆਂ ਸਕੀਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਰਿਟੇਨਰ ਐਡਵੋਕੇਟ ਸ੍ਰੀ ਮਲਕੀਤ ਸਿੰਘ ਸੀਕਰੀ ਵੱਲੋਂ ਵੀ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਨਾਲਸਾ ਵੱਲੋਂ ਜਾਰੀ ਕੀਤੀਆਂ ਗਈਆਂ ਸਕੀਮਾਂ ਬਾਰੇ ਦੱਸਿਆ ਗਿਆ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਪਰਾਜਿਤਾ ਜੋਸ਼ੀ ਨੇ ਇਸ ਮੌਕੇ 12 ਨਵੰਬਰ ਨੂੰ ਲਗ ਰਹੀ ਕੌਮੀ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਾ ਲਾਭ ਲੈਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸਵਾਮੀ ਸਰਵਾਨੰਦ ਗਿਰੀ ਲਾਅ ਕਾਲਜ ਦੇ ਸਹਾਇਕ ਪ੍ਰੋਫੈਸਰ ਡਾ. ਵਿਨੈ ਸ਼ਰਮਾ, ਸਹਾਇਕ ਪ੍ਰੋਫੈਸਰ ਡਾ. ਸੁਖਵੀਰ ਕੌਰ ਅਤੇ ਸਹਾਇਕ ਪ੍ਰੌਫੈਸਰ ਡਾ ਬਰਜੇਸ਼ ਸ਼ਰਮਾ ਤੇ ਹੋਰ ਹਾਜ਼ਰ ਸਨ।