ਹੁਸ਼ਿਆਰਪੁਰ, 18 ਮਈ (ਜਨ ਸੰਦੇਸ਼ ਨਿਊਜ਼)- ਅੱਜ ਨੈਸ਼ਨਲ ਕ੍ਰਾਈਮ ਕੰਟਰੋਲ ਆਰਗਨਾਈਜੇਸ਼ਨ ਦੇ ਚੇਅਰਮੈਨ ਅਮਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਰਾਸ਼ਟਰੀ ਪ੍ਰਧਾਨ ਸੁਨੀਲ ਅਤਰੀ ਦੀ ਅਗਵਾਈ ਵਿੱਚ ਗੜ੍ਹਦੀਵਾਲਾ ਦੇ ਨਜਦੀਕੀ ਪਿੰਡ ਬਾਹਗਾ ਦੇ ਵਸਨੀਕ ਮਹਿੰਦਰ ਕੁਮਾਰ ਮਲਹੋਤਰਾ ਨੂੰ ਨੈਸ਼ਨਲ ਕ੍ਰਾਈਮ ਕੰਟਰੋਲ ਆਰਗਨਾਈਜੇਸ਼ਨ ਦਾ ਸੂਬਾ ਵਾਇਸ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਉਹਨਾਂ ਨੇ ਭਰੋਸਾ ਜਤਾਇਆ ਕਿ ਮਹਿੰਦਰ ਕੁਮਾਰ ਮਲਹੋਤਰਾ ਇਸ ਸੰਸਥਾ ਨਾਲ ਜੁੜਕੇ ਸੰਸਥਾ ਦੀ ਬੇਹਤਰੀ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਯੋਗਦਾਨ ਪਾਉਣਗੇ। ਇਸ ਮੌਕੇ ਮਹਿੰਦਰ ਕੁਮਾਰ ਮਲਹੋਤਰਾ ਨੇ ਚੇਅਰਮੈਨ ਅਮਨ ਗੁਪਤਾ ਅਤੇ ਰਾਸ਼ਟਰੀ ਪ੍ਰਧਾਨ ਸੁਨੀਲ ਅਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਸੰਸਥਾ ਵਲੋਂ ਜੋ ਡਿਊਟੀ ਦਿੱਤੀ ਗਈ ਹੈ ਮੈਂ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਯਤਨਸ਼ੀਲ ਰਹਾਂਗਾ।