ਹੁਸ਼ਿਆਰਪੁਰ, 28 ਮਈ (ਜਨ ਸੰਦੇਸ਼ ਨਿਊਜ਼)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਟਾਂਡਾ (ਲੜਕੇ) ਵਿਖੇ ਹੋਏ ਸੰਖੇਪ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼੍ਰੀ ਰਾਜੇਸ਼ ਕੁਮਾਰ ਤ੍ਰੇਹਨ ਨੇ ਬਤੌਰ ਪ੍ਰਿੰਸੀਪਲ ਵਜੋ ਅਹੁਦਾ ਸੰਭਾਲਿਆ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਹਲਕਾ ਵਿਧਾਇਕ ਟਾਂਡਾ ਸ. ਜਸਵੀਰ ਸਿੰਘ ਰਾਜਾ ਨੇ ਪ੍ਰਿੰਸੀਪਲ ਸਾਹਿਬ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਦੀ ਉੱਨਤੀ ਲਈ ਆਪਣੇ ਵਲੋਂ ਅਤੇ ਸਰਕਾਰ ਵਲੋਂ ਹਰ ਤਰਾਂ ਦੇ ਸਹਿਯੋਗ ਦੇਣ ਦਾ ਵਿਸ਼ਵਾਸ਼ ਦੁਆਇਆ। ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਕੇਸ਼ਵ ਸਿੰਘ ਸੈਣੀ, ਸਿਟੀ ਪ੍ਰਧਾਨ ਜਗਜੀਵਨ ਜੱਗੀ ਅਤੇ ਵਾਈਸ ਪ੍ਰਿੰਸੀਪਲ ਸੁਨੀਤ ਅਰੋੜਾ ਨੇ ਪ੍ਰਿੰਸੀਪਲ ਸ਼੍ਰੀ ਰਾਜੇਸ਼ ਤ੍ਰੇਹਨ ਜੀ ਨੂੰ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਸਾਹਿਬ ਨੇ ਸਕੂਲ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਅਤੇ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਦੀ ਬਿਹਤਰੀ ਲਈ ਸਾਰੇ ਸਟਾਫ਼ ਨੂੰ ਨਾਲ ਲੈ ਕੇ ਕੰਮ ਕਰਨ ਦਾ ਵਾਅਦਾ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਯੋਗ ਨੀਤੀਆਂ ਕਾਰਨ ਅੱਜ ਸਰਕਾਰੀ ਸਕੂਲਾਂ ਦੇ ਨਤੀਜੇ ਬਹੁਤ ਸ਼ਾਨਦਾਰ ਆ ਰਹੇ ਹਨ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਸਾਨੂੰ ਸਾਰਿਆਂ ਨੂੰ ਮਿਹਨਤ ਕਰਨੀ ਪਵੇਗੀ।
ਪ੍ਰਿੰਸੀਪਲ ਸਾਹਿਬ ਨੇ ਵਿਧਾਇਕ ਸ. ਜਸਵੀਰ ਸਿੰਘ ਰਾਜਾ ਅਤੇ ਆਈਆਂ ਹੋਈਆਂ ਹੋਰਨਾਂ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਸਮੂਹ ਸਕੂਲ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਸਕੂਲ ਦੀ ਬਿਹਤਰੀ ਵਾਸਤੇ ਸਾਰੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸੰਭਵ ਯਤਨ ਕਰਨਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੀ ਰਾਜੇਸ਼ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ, ਤਲਵੰਡੀ ਸੱਲਾਂ, ਬਸੀ ਜਲਾਲ ਖਾਨ ਵਿਖੇ ਬਤੌਰ ਪ੍ਰਿੰਸੀਪਲ ਆਪਣੀਆਂ ਸੇਵਾਵਾਂ ਬਾਖ਼ੂਬੀ ਨਿਭਾ ਚੁੱਕੇ ਹਨ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਮੈਂਬਰਾਂ ਵਲੋ ਪ੍ਰਿੰਸੀਪਲ ਸਾਹਿਬ ਦਾ ਭਰਵਾਂ ਸਵਾਗਤ ਕਰਦੇ ਹੋਏ ਜੀ ਆਇਆਂ ਕਿਹਾ।