ਹੁਸ਼ਿਆਰਪੁਰ, 22 ਜੂਨ (ਇੰਦਰਜੀਤ ਸਿੰਘ ਹੀਰਾ)- ਡੇਰਾ ਦਲੀਪ ਸਿੰਘ ਜੀ ਪਿੰਡ ਸਾਹਰੀ ਦੇ ਗੱਦੀਨਸ਼ੀਨ ਸੰਤ ਸਤਪਾਲ ਸਿੰਘ ਜੀ ਅੱਜ ਮਿਤੀ 22 ਜੂਨ ਨੂੰ ਸਵੇਰੇ ਕਰੀਬ 11 ਵਜੇ ਸੱਚਖੰਡ ਵਾਸੀ ਹੋ ਗਏ । ਜੋ ਕਿ ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰ ਸਨ ਅਤੇ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਇਲਾਜ ਅਧੀਨ ਰਹੇ। ਇਸੇ ਸਬੰਧੀ ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਸੰਤ ਸਤਪਾਲ ਸਿੰਘ ਜੀ ਦਾ ਅੰਤਿਮ ਸੰਸਕਾਰ ਮਿਤੀ 24 ਜੂਨ ਦਿਨ ਸ਼ਨੀਵਾਰ ਨੂੰ ਡੇਰਾ ਸੰਤ ਬਾਬਾ ਦਲੀਪ ਸਿੰਘ ਜੀ ਵਿਖੇ ਹੋਵੇਗਾ। ਇਥੇ ਦੱਸਣਯੋਗ ਹੈ ਕਿ ਡੇਰੇ ਵਿੱਚ ਸੰਗਤ ਦੀ ਆਮਦ ਸ਼ੁਰੂ ਹੋ ਗਈ ਹੈ।