ਹੁਸ਼ਿਆਰਪੁਰ, 22 ਜੂਨ (ਜਨ ਸੰਦੇਸ਼ ਨਿਊਜ਼)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੱਧਰੀ ਅਤੇ ਸਬ-ਡਵੀਜ਼ਨਾਂ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਲਵਿੰਦਰਜੀਤ ਕੌਰ, ਸਿਵਲ ਜੱਜ ਜੂਨੀਅਰ ਡਵੀਜ਼ਨ ਰਿੰਕੀ ਅਗਨੀਹੋਤਰੀ, ਸਿਵਲ ਜੱਜ ਜੂਨੀਅਰ ਡਵੀਜ਼ਨ ਕੇਸ਼ਵ ਅਗਨੀਹੋਤਰੀ ਅਤੇ ਹੋਰ ਜੱਜ ਸਾਹਿਬਾਨ ਵਲੋਂ ਨਵੇਂ ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰਪਲੈਕਸ ਵਿਚ ਕਰਵਾਏ ਗਏ ਯੋਗ ਦਿਵਸ ਸਮਾਗਮ ਵਿਚ ਹਿੱਸਾ ਲਿਆ ਗਿਆ।
ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਇਸ ਦੌਰਾਨ ਸਾਰਿਆਂ ਨੂੰ ਯੋਗ ਦਾ ਮਹੱਤਵ ਦੱਸਦੇ ਹੋਏ ਕਿਹਾ ਕਿ ਯੋਗ ਨੂੰ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾ ਕੇ ਅਸੀਂ ਮਾਨਸਿਕ ਤੇ ਸਰੀਰਕ ਰੂਪ ਵਿਚ ਕਾਫ਼ੀ ਮਜ਼ਬੂਤ ਹੋ ਸਕਦੇ ਹਾਂ। ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ
ਸਮਾਗਮ ਦੌਰਾਨ ਆਰਟ ਆਫ਼ ਲਿਵਿੰਗ ਹੁਸ਼ਿਆਰਪੁਰ ਤੋਂ ਯੋਗ ਇੰਸਟਰੱਕਟਰ ਬ੍ਰਜੇਸ਼ ਨਾਕੜਾ ਅਤੇ ਮੀਨੂ ਨਾਕੜਾ ਨੇ ਰੋਜ਼ਾਨਾ ਜੀਵਨ ਵਿਚ ਯੋਗ ਕਰਨ ਦੇ ਲਾਭਾਂ ਬਾਰੇ ਜਾਗਰੂਕ ਕੀਤਾ।
ਉਨ੍ਹਾਂ ਸਾਰਿਆਂ ਨੂੰ ਯੋਗ ਕਿਰਿਆਵਾਂ ਤੇ ਉਨ੍ਹਾਂ ਦੇ ਲਾਭਾਂ ਬਾਰੇ ਦੱਸਦੇ ਹੋਏ ਕਿਹਾ ਕਿ ਯੋਗ ਅਭਿਆਸ ਇਕ ਸਿਹਤਮੰਦ ਸਰੀਰ ਅਤੇ ਦਿਮਾਗ ਲਈ ਕੰਮ ਅਤੇ ਤਣਾਅ ਨੂੰ ਘਟਾਉਂਣ ਲਈ ਨਿਰੰਤਰ ਲਾਭ ਪਹੁੰਚਾਉਂਦੇ ਹਨ। ਉਨ੍ਹਾਂ ਹਿੱਸਾ ਲੈਣ ਵਾਲਿਆਂ ਨੂੰ ਯੋਗ ਆਸਣ, ਕਪਾਲਭਾਤੀ, ਪ੍ਰਾਣਿਆਮ, ਅਨੁਲੋਮ-ਵਿਲੋਮ, ਧਿਆਨ ਅਤੇ ਸੰਕਲਪ ਤੋਂ ਜਾਣੂ ਕਰਵਾਇਆ।
ਇਸ ਮੌਕੇ ਜੱਜ ਸਾਹਿਬਾਨ ਤੋਂ ਇਲਾਵਾ ਐਡਵੋਕੇਟ ਵਿਸ਼ਾਲ ਨੰਦਾ, ਮਲਕੀਤ ਸਿੰਘ ਸੀਕਰੀ, ਸਮੂਹ ਜੁਡੀਸ਼ੀਅਲ ਸਟਾਫ਼ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨ (ਦਸੂਹਾ, ਮੁਕੇਰੀਆਂ ਤੇ ਗੜ੍ਹਸ਼ੰਕਰ) ਪੱਧਰ ’ਤੇ 7 ਜੱਜ ਸਾਹਿਬਾਨ ਅਤੇ 149 ਸਟਾਫ਼ ਮੈਂਬਰਾਂ ਅਤੇ ਐਡਵੋਕੇਟਾਂ ਨੇ ਹਿੱਸਾ ਲਿਆ।