ਮੇਹਟੀਆਣਾ/ਹੁਸ਼ਿਆਰਪੁਰ, 24 ਜੂਨ (ਇੰਦਰਜੀਤ ਸਿੰਘ ਹੀਰਾ)- ਬਾਬਾ ਸਾਹਿਬ ਟਾਈਗਰ ਫੋਰਸ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਹੈਪੀ ਮੇਹਟੀਆਣਾ ਦੀ ਦੇਖ-ਰੇਖ ਹੇਠ ਹੋਈ। ਜਿਸ ਵਿੱਚ ਨਰਿੰਦਰ ਨਹਿਰੂ ਪੰਜਾਬ ਪ੍ਰਧਾਨ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਹੈਪੀ ਮੇਹਟੀਆਣਾ ਨੇ ਦੱਸਿਆ ਕਿ ਪਾਰਟੀ ਨੂੰ ਅੱਗੇ ਵਧਾਉਂਦੇ ਹੋਏ ਨਵੀਆਂ ਨਿਯੁਕਤੀਆਂ ਕੀਤੀਆਂ ਗਈਆ ਹਨ,
ਜਿਸ ਦੌਰਾਨ ਅਮੋਲਕ ਕਡਿਆਣਾ ਨੂੰ ਸਿਟੀ ਪ੍ਰਧਾਨ ਜਲੰਧਰ ਨਿਯੁਕਤ ਕੀਤਾ ਗਿਆ ਅਤੇ ਵਾਇਸ ਪ੍ਰਧਾਨ ਸਾਗਰ ਨੂੰ ਲਗਾਇਆ ਗਿਆ। ਇਸ ਮੌਕੇ ਹੈਪੀ ਮੇਹਟੀਆਣਾ ਨੇ ਬੋਲਦੇ ਹੋਏ ਕਿਹਾ ਕੀ ਨਸ਼ਿਆਂ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੀਟਿੰਗਾਂ ਕਰਵਾਈਆਂ ਜਾ ਰਹੀਆ ਹਨ। ਉਨ੍ਹਾਂ ਦੱਸਿਆ ਕਿ ਫੋਰਸ ਨਾਲ ਵੱਡੇ ਪੱਧਰ ਤੇ ਨੌਜਵਾਨ ਜੁੜ ਰਹੇ ਹਨ।