ਚੰਡੀਗੜ੍ਹ- ਪੰਜਾਬ ਦੇ ਬਜਟ ਸੈਸ਼ਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਸ਼ੈਸ਼ਨ ਵਿੱਚ ਵ੍ਹਾਈਟ ਪੇਪਰ ਜਾਰੀ ਕੀਤਾ। ਵ੍ਹਾਈਟ ਪੇਪਰ ਵਿੱਚ ਜ਼ਿਕਰ ਕੀਤਾ ਹੈ ਕਿ ਪੰਜਾਬ ਦੇ ਸਿਰ ਉਤੇ 263265 ਕਰੋੜ ਰੁਪਏ ਦਾ ਕਰਜ਼ਾ ਹੈ। ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਸਮੇਤ 6ਵੇਂ ਤਨਖਾਹ ਕਮਿਸ਼ਨ ਦੇ 13759 ਕਰੋੜ ਰੁਪਏ ਦੇ ਬਕਾਏ ਹਨ। ਇਸ ਤੋ ਪਹਿਲਾਂ ਪੰਜਾਬ ਦੇ ਬਜਟ ਸੈਸ਼ਨ ਦੌਰਾਨ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਦਾ ਜਵਾਬ ਦੇਣ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਮੈਂ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਸਰਕਾਰ ਉਨ੍ਹਾਂ ਸਾਰੇ ਮੁੱਦਿਆਂ ਨੂੰ ਪੂਰਾ ਕਰੇਗੀ ਜੋ ਲੋਕਾਂ ਨੇ ਸਾਡੇ ਸਾਹਮਣੇ ਰੱਖੇ ਹਨ। ਸੀਐਮ ਮਾਨ ਨੇ ਕਿਹਾ ਕਿ ਕਮਜ਼ੋਰ ਵਰਗ ਲਈ 25 ਹਜ਼ਾਰ ਘਰ ਬਣਾਏ ਜਾਣਗੇ। 15 ਅਗੱਸਤ ਨੂੰ 75 ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੇ ਹਾਂ। ਇਸ ਤੋਂ ਇਲਾਵਾ ਕਾਲਜ ਯੂਨੀਵਰਸਿਟੀਆਂ ਨੂੰ ਅਪਗ੍ਰੇਡ ਕਰ ਰਹੇ ਹਾਂ। ਫਸਲਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੂੰਗੀ ਤੇ 7275 ਰੁਪਏ ਐੱਮ.ਐੱਸ.ਪੀ. ਦੇ ਰਹੇ ਹਾਂ। ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਮਿਲਣਗੇ। ਸਦਨ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕੀਤੀ ਗਈ ਹੈ।