ਵਿਸ਼ੇਸ਼ ਰਿਪੋਰਟ
ਹੁਸ਼ਿਆਰਪੁਰ, 8 ਜੁਲਾਈ (ਚੀਫ ਬਿਓੂਰੋ)-
ਜਪਾਨ ਦੇ ਪਬਲਿਕ ਬਰਾਡਕਾਸਟਰ ਐੱਨਐੱਚਕੇ ਦੀ ਖ਼ਬਰ ਮੁਤਾਬਕ, ਜਿਸ ਵੇਲੇ ਆਬੇ ਨਾਰਾ ਸ਼ਹਿਰ ਵਿੱਚ ਇੱਕ ਸਮਾਗਮ ਦੇ ਦੌਰਾਨ ਭਾਸ਼ਣ ਦੇ ਰਹੇ ਸਨ, ਉਸੇ ਵੇਲੇ ਉਨ੍ਹਾਂ ਉੱਤੇ ਇਹ ਹਮਲਾ ਹੋਇਆ। ਮੌਕੇ ‘ਤੇ ਮੌਜੂਦ ਐੱਨਐੱਚਕੇ ਦੇ ਰਿਪੋਰਟਰ ਦਾ ਕਹਿਣਾ ਹੈ ਕਿ ਉਸ ਨੇ ਗੋਲ਼ੀ ਚੱਲਣ ਦੀ ਆਵਾਜ਼ ਸੁਣੀ ਅਤੇ ਸ਼ਿੰਜੋ ਆਬੇ ਨੂੰ ਖੂਨ ਨਾਲ ਲੱਥ-ਪੱਥ ਦੇਖਿਆ। ਖ਼ਬਰ ਦੀ ਰਿਪੋਰਟ ਮੁਤਾਬਕ, ਘਟਨਾ ਵਾਲੀ ਥਾਂ ਤੋਂ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ।
ਅਜੇ ਇਸ ਘਟਨਾ ਬਾਰੇ ਹੋਰ ਜਾਣਕਾਰੀ ਆਉਣੀ ਬਾਕੀ ਹੈ।