ਹੁਸ਼ਿਆਰਪੁਰ, 21 ਜੁਲਾਈ (ਰਾਜਪੂਤ)- ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ ਵਿਚ ਚਲ ਰਹੇ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਣ, ਤਾਂ ਜੋ ਲੋਕਾਂ ਨੂੰ ਸਮੇਂ ਸਿਰ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮਾਸਿਕ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵਰਾਜ ਸਿੰਘ ਬੱਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
ਸਿਹਤ ਸੇਵਾਵਾਂ ਦੀ ਸਮੀਖਿਆ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕੋਵਿਡ-19 ਬਚਾਅ ਸਬੰਧੀ 12-14 ਅਤੇ 15-17 ਉਮਰ ਵਰਗ ਦੀ ਦੂਜੀ ਡੋਜ਼ ਲਗਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੂਜੀ ਡੋਜ਼ ਲਗਾਉਣ ਲਈ ਸਕੂਲ ਸਿੱਖਿਆ ਵਿਭਾਗ ਦੇ ਨਾਲ ਮਿਲ ਕੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਜ਼ਿਲ੍ਹੇ ਵਿਚ ਓਵਰਆਲ 99.07 ਸੰਸਥਾਗਤ ਜਣੇਪੇ ’ਤੇ ਤਸਲੀ ਜ਼ਾਹਰ ਕਰਦੇ ਹੋਏ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਡਿਲੀਵਰੀਆਂ ਘਰਾਂ ਵਿਚ ਨਾ ਹੋ ਕੇ ਹਸਪਤਾਲਾਂ ਵਿਚ ਹੋਣ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ 4 ਲੱਖ 68 ਹਜ਼ਾਰ 523 ਕਾਰਡ ਬਣਾਏ ਜਾ ਚੁੱਕੇ ਹਨ ਅਤੇ 55739 ਮਰੀਜ਼ਾਂ ਦਾ ਵੱਖ-ਵੱਖ ਬੀਮਾਰੀਆਂ ਸਬੰਧੀ ਕੈਸ਼ਲੈਸ ਇਲਾਜ ਕਰਵਾਇਆ ਜਾ ਚੁੱਕਿਆ ਹੈ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਿਹਤ ਕੇਂਦਰਾਂ ਵਿਚ ਸੁਚਾਰੂ ਢੰਗ ਨਾਲ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ। ਇਸ ਤੋਂ ਇਲਾਵਾ ਡੇਂਗੂ ਦੀ ਰੋਕਥਾਮ ਲਈ ਟੀਮਾਂ ਨੂੰ ਘਰ-ਘਰ ਭੇਜ ਕੇ ਡੇਂਗੂ ਦਾ ਲਾਰਵਾ ਚੈਕ ਕਰਨਾ ਯਕੀਨੀ ਬਣਾਇਆ ਜਾਵੇ, ਤਾਂ ਜੋ ਡੇਂਗੂ ਦੇ ਮੱਛਰ ਨੂੰ ਪੈਦਾ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਤੰਬਾਕੂ ਰੋਕੂ ਕੰਟਰੋਲ ਪ੍ਰੋਗਰਾਮ ਤਹਿਤ ਕਾਰਵਾਈ ਕਰਦੇ ਹੋਏ ਇਸ ਦਾ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਣ। ਇਸ ਤੋਂ ਇਲਾਵਾ ਡਰੱਗ ਇੰਪਸੈਕਟਰ ਵੀ ਆਪਣੀ ਇੰਸਪੈਕਸ਼ਨ ਨੂੰ ਵਧਾਉਂਦੇ ਹੋਏ ਕਾਰਵਾਈ ਨੂੰ ਯਕੀਨੀ ਬਣਾਉਣ। ਉਨ੍ਹਾਂ ਸੇਵਾ ਕੇਂਦਰਾਂ ਵਿਚ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਇਹ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਵਿਭਾਗ ਆਪਣੀ ਪੰਡੈਂਸੀ ਦੂਰ ਕਰਦੇ ਹੋਏ ਸਮੇਂ ਸਿਰ ਆਪਣੀਆਂ ਸੇਵਾਵਾਂ ਦੇਣ, ਤਾਂ ਜੋ ਲੋਕਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਸ੍ਰੀ ਸੰਦੀਪ ਹੰਸ ਨੇ ਸਬੰਧਤ ਵਿਭਾਗਾਂ ਤੋਂ Çਲੰਕ ਰੋਡਜ਼ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ Çਲੰਕ ਰੋਡ ਕਿਨਾਰੇ ’ਤੇ ਬਰਮ ਬਣਾਉਣੇ ਯਕੀਨੀ ਬਣਾਏ ਜਾਣ, ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਸੜਕ ਦੇ ਕਿਨਾਰੇ ਬਰਮ ਬਣਾਉਣ ਨੂੰ ਤਰਜ਼ੀਹ ਦੇਣ। ਉਨ੍ਹਾਂ ਸਬੰਧਤ ਵਿਭਾਗਾਂ ਤੋਂ ਮੰਡੀ ਬੋਰਡ, ਪੰਜਾਬ ਨਿਰਮਾਣ, ਕੰਢੀ ਏਰੀਆ, ਨਾਬਾਰਡ ਸਕੀਮ ਤਹਿਤ ਬਣਾਏ ਜਾ ਰਹੇ Çਲੰਕ ਰੋਡਜ਼ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਕਰਨ ਅਤੇ ਵਿਭਾਗ ਆਪਣੀ ਤਾਲਮੇਲ ਜ਼ਰੂਰ ਰੱਖਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਵੀ ਸਮੇਂ ਸਿਰ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਸਮਾਰਟ ਰਾਸ਼ਨ ਕਾਰਡ, ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ, ਸਮਾਰਟ ਵਿਲਜ਼ ਕੰਪੇਨ, ਮਗਨਰੇਗਾ, ਜਲ ਜੀਵਨ ਮਿਸ਼ਨ, ਸਵੱਛ ਭਾਰਤ, ਯੂ.ਆਈ.ਈ.ਪੀ., ਪੀ.ਐਮ.ਏ.ਵਾਈ. ਆਦਿ ਹੋਰ ਯੋਜਨਾਵਾਂ ਦੀ ਵੀ ਸਮੀਖਿਆ ਕੀਤੀ।