ਤਲਵਾੜਾ, 29 ਜੁਲਾਈ (ਬਲਦੇਵ ਰਾਜ ਟੋਹਲੂ)- ਤਲਵਾੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲਡ਼ਕੇ) ਸੈਕਟਰ-1 ਵਿਖੇ ਗਣਿਤ ਮੇਲਾ ਕਰਵਾਇਆ ਗਿਆ। ਗਣਿਤ ਅਧਿਆਪਕਾ ਅਰਪਨਾ ਚੌਧਰੀ ਦੀ ਦੇਖ ਰੇਖ ਹੇਠ ਕਰਵਾਏ ਮੇਲੇ ਵਿੱਚ ਛੇਵੀਂ ਤੋਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੇ ਗਣਿਤ ਦੇ ਸੰਕਲਪਾਂ, ਫਾਰਮੂਲਿਆਂ ਅਤੇ ਥਿਊਰੀਆਂ ਨੂੰ ਪ੍ਰਯੋਗਾਤਮਕ ਤਰੀਕੇ ਨਾਲ ਪੇਸ਼ ਕੀਤਾ। ਉੱਥੇ ਹੀ ਕਿਰਿਆਵਾਂ ਅਤੇ ਮਾਡਲਾਂ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੇ ਗਣਿਤ ਵਿਸ਼ੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਸਕੂਲ ਦੇ ਵਾਈਸ ਪ੍ਰਿੰਸੀਪਲ ਜੈ ਦੇਵ ਨੇ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਨਾਲ ਵਿਦਿਆਰਥੀਆਂ ਦੇ ਅੰਦਰ ਦੀ ਰਚਨਾਤਮਕਤਾ ਬਾਹਰ ਆਉਂਦੀ ਹੈ। ਜੋ ਕਿ ਵਿਦਿਆਰਥੀਆਂ ਦੀ ਕਾਮਯਾਬੀ ਵਿੱਚ ਸਹਾਈ ਸਿੱਧ ਹੁੰਦੀ ਹੈ। ਮੇਲੇ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੀ ਸਕੂਲ ਅਧਿਆਪਕਾਂ ਨੇ ਸ਼ਲਾਘਾ ਕੀਤੀ।