ਗੜ੍ਹਦੀਵਾਲ, 02 ਸਤੰਬਰ (ਮਲਹੋਤਰਾ)- ਪਿੰਡ ਧੁੱਗਾ ਕਲਾਂ ਵਿੱਚ ਗੁਰੂ ਕਾ ਬਾਗ ਮੋਰਚੇ ਦੀ ਸ਼ਤਾਬਦੀ ਦੇ ਸੰਬਧ ਵਿੱਚ ਵੱਡਾ ਗੁਰੂਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ 11 ਸਤੰਬਰ ਨੂੰ ਮਹਾਨ ਕੀਰਤਨ ਦਰਬਾਰ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰੂਦੁਆਰਾ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਚੱਲੇਗਾ। ਜਿਸ ਵਿੱਚ ਸਿੱਖ ਪੰਥ ਦੇ ਸਿਰਮੌਰ ਕੀਰਤਨੀਏ, ਢਾਡੀ-ਜਥਿਆਂ ਅਤੇ ਕਥਾ ਵਾਚਕਾਂ ਵੱਲੋਂ ਗੁਰਬਾਣੀ ਕੀਰਤਨ ਗਾਇਨ ਕੀਤਾ ਜਾਵੇਗਾ ਅਤੇ ਸੰਗਤਾਂ ਨੂੰ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਉਹਨਾਂ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਪ੍ਰਾਣੀ ਅੰਮ੍ਰਿਤ ਛਕਣ ਦਾ ਚਾਹਵਾਨ ਹੋਵੇ ਤਾਂ ਉਹ ਆਪਣਾ ਨਾਮ ਗੁਰੂਦੁਆਰਾ ਪ੍ਰਬੰਧਕ ਕਮੇਟੀ ਕੋਲ ਲਿਖਵਾ ਸਕਦਾ ਹੈ। ਇਸ ਮੌਕੇ ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ 11 ਸਤੰਬਰ ਨੂੰ ਪਿੰਡ ਧੁੱਗਾ ਕਲਾਂ ਵਿਖੇ ਪਹੁੰਚਕੇ ਗੁਰੂ ਘਰ ਵਿੱਚ ਹਾਜਰੀ ਲਗਵਾਓ ਅਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ, ਸਾਬਕਾ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ, ਪ੍ਰਿੰਸੀਪਲ ਤਰਸੇਮ ਸਿੰਘ ਧੁੱਗਾ, ਬਲਵੀਰ ਸਿੰਘ, ਬਲਵੰਤ ਸਿੰਘ, ਹਰਭਜਨ ਸਿੰਘ, ਬਲਵੀਰ ਸਿੰਘ, ਕੈਪਟਨ ਬਲਦੇਵ ਸਿੰਘ, ਮਾਸਟਰ ਸਤਨਾਮ ਸਿੰਘ, ਮਾਸਟਰ ਓਂਕਾਰ ਸਿੰਘ, ਬਚਿੱਤਰ ਸਿੰਘ, ਵਿਜੇ ਪਾਲ ਸਿੰਘ, ਕੈਪਟਨ ਤਿਰਲੋਕ ਸਿੰਘ, ਕਰਮ ਸਿੰਘ ਐਨ.ਆਰ.ਆਈ., ਗਿਆਨੀ ਸਤਵਿੰਦਰ ਸਿੰਘ, ਹੀਰਾ ਪਾਲ ਸਿੰਘ, ਲਸ਼ਕਰ ਸਿੰਘ ਆਦਿ ਹਾਜ਼ਰ ਸਨ।