ਗੜ੍ਹਦੀਵਾਲ, 05 ਸਤੰਬਰ (ਮਲਹੋਤਰਾ)- ਗੁਰਦੁਆਰਾ ਸੰਤਸਰ ਬਾਹਗਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਜਿਸ ਵਿੱਚ ਪਹਿਲਾਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਜਥੇਦਾਰ ਬਾਬਾ ਅਜਮੇਰ ਸਿੰਘ ਜੀ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਭਾਈ ਕਰਮਜੀਤ ਸਿੰਘ ਗਾਲੋਵਾਲ ਵਾਲਿਆਂ ਨੇ ਵੀ ਕੀਰਤਨ ਦੁਬਾਰਾ ਹਾਜ਼ਰੀ ਲਗਵਾਈ। ਬਾਅਦ ਵਿਚ ਅਰਦਾਸ ਕੀਤੀ ਗਈ। ਅਰਦਾਸ ਤੋਂ ਬਾਅਦ ਸੰਗਤਾਂ ਨੂੰ ਚਾਹ ਅਤੇ ਮਠਿਆਈਆਂ ਦੇ ਲੰਗਰ ਵੀ ਛਕਾਏ ਗਏ। ਅਖੀਰ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਰਜਿੰਦਰ ਸਿੰਘ ਲਾਲੀ ਨੇ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ ਇਸੇ ਤਰ੍ਹਾਂ ਰਲ-ਮਿਲ ਕੇ ਸਾਰੇ ਪ੍ਰੋਗਰਾਮ ਮਨਾਉਣੇ ਚਾਹੀਦੇ ਹਨ। ਮਾਸਟਰ ਉਂਕਾਰ ਸਿੰਘ ਜੀ ਗਾਲੋਵਾਲ ਵਾਲਿਆਂ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਜਿੰਦਰ ਸਿੰਘ ਲਾਲੀ,ਜਥੇਦਾਰ ਬਾਬਾ ਅਜਮੇਰ ਸਿੰਘ ਬਾਹਗਾ, ਭਾਈ ਪਰਮਜੀਤ ਸਿੰਘ, ਮਾਸਟਰ ਉਂਕਾਰ ਸਿੰਘ, ਚੇਅਰਮੈਨ ਗੁਰਦੀਪ ਸਿੰਘ ਬਾਹਗਾ, ਜਸਵਿੰਦਰ ਸਿੰਘ ਜੈਮਾ, ਪਾਠੀ ਪਰਮਜੀਤ ਸਿੰਘ, ਗਿਆਨੀ ਹਰਭਜਨ ਸਿੰਘ, ਡਾ. ਮਲਹੋਤਰਾ, ਸੁੱਚਾ ਸਿੰਘ, ਮਲਕੀਤ ਸਿੰਘ, ਮੋਹਨ ਸਿੰਘ, ਪਿੰਕੂ, ਅਤੇ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਹਾਜ਼ਰ ਸਨ।