ਹੁਸ਼ਿਆਰਪੁਰ, 06 ਸਤੰਬਰ (ਜਨ ਸੰਦੇਸ਼ ਨਿਊਜ਼)- ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਮੁਕੇਸ਼ ਗੌਤਮ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਹਦਾਇਤ ਅਨੁਸਾਰ ਜ਼ਿਲ੍ਹੇ ਵਿਚ ਵੱਖ-ਵੱਖ ਬਲਾਕਾਂ ਵਿਚ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ 7 ਸਤੰਬਰ ਨੂੰ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧ ਵਿਚ ਬਲਾਕ ਭੂੰਗਾ ਦੇ ਗੜ੍ਹਦੀਵਾਲਾ, ਬਲਾਕ ਟਾਂਡਾ ਦੇ ਟਾਂਡਾ ਸ਼ਹਿਰ ਅਤੇ ਬਲਾਕ ਦੂਸਹਾ ਦੇ ਵਾਰਡ ਨੰਬਰ 09 ਵਿਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਬੁਢਾਪਾ ਪੈਨਸ਼ਨ ਤੇ ਹੋਰ ਦੂਜੀਆਂ ਵਿੱਤੀ ਸਹਾਇਤਾ ਸਕੀਮਾਂ ਤਹਿਤ ਸਰਕਾਰ ਵਲੋਂ ਲਗਾਏ ਜਾ ਰਹੇ ਸੁਵਿਧਾ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕੀਤਾ ਜਾਵੇ।