ਗੜਦੀਵਾਲ, 15 ਸਤੰਬਰ (ਮਲਹੋਤਰਾ)- ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਡੇਢ ਮਹੀਨੇ ਤੋਂ ਲਾਪਤਾ ਹੋਏ ਵੀਰ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵੀਰ ਸਾਨੂੰ ਕੱਲ੍ਹ ਹੁਸ਼ਿਆਰਪੁਰ ਸ਼ਹਿਰ ਵਿਖੇ ਪੀ.ਐੱਨ.ਬੀ. ਬੈਂਕ ਕੋਲੋਂ ਮਿਲਿਆ ਸੀ। ਉਸ ਸਮੇਂ ਇਸ ਵੀਰ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ। ਉਸ ਸਮੇਂ ਇਹ ਆਪਣਾ ਨਾਮ ਗੌਤਮ ਹੀ ਦੱਸ ਰਿਹਾ ਸੀ। ਅੱਜ ਇਸ ਵੀਰ ਦੀ ਮਾਤਾ ਕਸ਼ਮੀਰ ਕੌਰ ਅਤੇ ਭਰਾ ਅਮਰ ਸ਼ਕਤੀ ਪਿੰਡ ਸਿੰਘਪੁਰ ਨੇੜੇ ਚੱਬੇਵਾਲ ਤੋਂ ਇਸ ਵੀਰ ਨੂੰ ਲੈਣ ਲਈ ਗੁਰੂ ਆਸਰਾ ਸੇਵਾ ਘਰ ਬਾਹਗਾ ਵਿਖੇ ਪਹੁੰਚੇ ਤੇ ਬੱਚੇ ਨੂੰ ਉਸ ਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਪਰਿਵਾਰ ਵੱਲੋਂ ਸੁਸਾਇਟੀ ਦੇ ਸਾਰੇ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਗੁਰਜਿੰਦਰ ਸਿੰਘ, ਬੱਬੂ, ਕਿਰਪਾਲ ਸਿੰਘ, ਸੰਦੀਪ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਮਲਕੀਤ ਸਿੰਘ ਤੇ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ।