ਚੰਡੀਗੜ੍ਹ, 16 ਅਕਤੂਬਰ (ਜਨਸੰਦੇਸ਼ ਨਿਓੂਜ਼)- ਹਲਕਾ ਰਾਜਪੁਰਾ ਦੇ ਪਿੰਡ ਕੋਟਲਾ ਤੋਂ ਸਵ: ਸਰਦਾਰਨੀ ਜਸਵੰਤ ਕੌਰ ਜੀ, ਜੋ ਕਿ ਪਿਛਲੇ ਦਿਨੀਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਮੋਕੇ ਸ਼ਾਮਿਲ ਹੋ ਸਰਦਾਰ ਚਰਨਜੀਤ ਸਿੰਘ ਬਰਾੜ ਓੁੱਘੇ ਨੇਤਾ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਵਾਹਿਗੁਰੂ ਜੀ ਦੇ ਚਰਨਾਂ ਵਿਚ ਅਰਦਾਸ ਕੀਤੀ ਕੀ ਮਾਤਾ ਜੀ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਤੇ ਪਿਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।