ਅਮਰੋਹ, 25 ਅਕਤੂਬਰ (ਬਲਵੀਰ ਸਿੰਘ ਬੱਲ)- ਪਿੰਡ ਬਟਵਾੜਾ ਦੇ ਗੁਰਦੁਆਰਾ ਸਾਹਿਬ ਵਿਖੇ ਧੰਨ-ਧੰਨ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਪੂਰਵਕ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ਼੍ਰੀ ਰਾਮ ਆਸਰਾ ਜੀ ਨੇ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਸਭ ਤੋਂ ਪਹਿਲਾਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਰਵਨ ਸਿੰਘ ਵੱਲੋ ਅਰੰਭਤਾ ਕਰਵਾਈ ਗਈ ਅਤੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਉਪਰੰਤ ਸਜਾਏ ਹੋਏ ਦੀਵਾਨ ਵਿੱਚ ਭਾਈ ਸ਼ਤੀਸ਼ ਸਿੰਘ ਕੁੱਲੀਆਂ ਵਾਲੇ ਦੇ ਰਾਗੀ ਜੱਥੇ ਵਲੋਂ ਕੀਰਤਨ ਕਰਕੇ ਅਤੇ ਬਾਬਾ ਬੁੱਢਾ ਜੀ ਦੇ ਜੀਵਨ ਵਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਬਾਣੀ ਨਾਲ ਜੋੜਿਆ। ਹੈੱਡ ਗ੍ਰੰਥੀ ਸ੍ਰੀ ਸਰਵਨ ਸਿੰਘ ਪ੍ਰਧਾਨ ਰਾਮ ਆਸਰਾ, ਸੈਕਟਰੀ ਆਤਮਾ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਦਲਜੀਤ ਸਿੰਘ ਭਾਈ ਅਵਤਾਰ ਸਿੰਘ ਭਾਈ ਬਲਵੀਰ ਸਿੰਘ ਭਾਈ ਸੁਰਜੀਤ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ। ਆਈਆਂ ਹੋਈਆਂ ਸੰਗਤਾਂ ਦੇ ਲਈ ਗੁਰੂ ਜੀ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ।