ਹੁਸ਼ਿਆਰਪੁਰ, 18 ਮਈ (ਜਨ ਸੰਦੇਸ਼ ਨਿਊਜ਼)- ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ, ਹੁਸ਼ਿਆਰਪੁਰ ਦੀ ਪ੍ਰਿੰਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿੱਚ ਗਿਆਰਵੀਂ ਜਮਾਤ ਵਿੱਚ ਦਾਖ਼ਲੇ ਲਈ ਲੇਟਰਲ ਐਂਟਰੀ ਪ੍ਰੀਖਿਆ 22 ਜੁਲਾਈ 2023 ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਜੋ ਵਿਦਿਆਰਥੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿੱਚ ਗਿਆਰਵੀਂ ਜਮਾਤ (ਲੇਟਰਲ ਐਂਟਰੀ) ਵਿੱਚ ਦਾਖਲਾ ਲੈਣਾ ਚਾਹੁੰਦੇ ਹਨ, ਉਹ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈੱਬਸਾਈਟ www.navodaya.gov.in ’ਤੇ ਦਿੱਤੇ ਲਿੰਕ ’ਤੇ 31 ਮਈ ਤੱਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਉਹ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਫੋਨ ਨੰਬਰ 01882-289393 ਜਾਂ ਸਕੂਲ ਵਿੱਚ ਸਥਾਪਤ ਹੈਲਪ ਡੈਸਕ ’ਤੇ ਵੀ ਸੰਪਰਕ ਕਰ ਸਕਦੇ ਹਨ।