ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਵਜੋਂ ਆਪਣਾ ਨਾਂ ਵਾਪਸ ਲੈ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮਹੱਤਵਪੂਰਨ ਦੌਰ ਵਿੱਚੋਂ ਲੰਘ ਰਹੇ ਜੰਮੂ-ਕਸ਼ਮੀਰ ਲਈ ਉਹ ਰਸਤਾ ਤੈਅ ਕਰਨ ਵਿੱਚ ਆਪਣੀ ਭੂਮਿਕਾ ਨਿਭਾਉਣੀ ਚਾਹੁੰਦੇ ਹਨ। ਉਨ੍ਹਾਂ ਨੇ ਵਿਰੋਧੀ ਧਿਰਾਂ ਦੇ ਆਗੂਆਂ ਦਾ ਇਸ ਗਲੋਂ ਧੰਨਵਾਦ ਕੀਤਾ ਕਿ ਰਾਸ਼ਟਰਪਤੀ ਚੋਣ ਲਈ ਉਨ੍ਹਾਂ ਦਾ ਨਾਂ ਪੇਸ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਸ਼ਟਰਪਤੀ ਚੋਣਾਂ ਲਈ ਫਾਰੂਕ ਅਬਦੁੱਲਾ ਦੇ ਨਾਂ ਸਾਹਮਣੇ ਲਿਆਂਦਾ ਸੀ ਤੇ ਵਿਰੋਧੀ ਧਿਰਾਂ ਨੇ ਸਮਰਥਨ ਦਾ ਐਲਾਨ ਵੀ ਕੀਤਾ ਸੀ ਪਰ ਫਾਰੂਕ ਅਬਦੁੱਲਾ ਨੇ ਆਪਣਾ ਨਾਂ ਵਾਪਸ ਲੈ ਲਿਆ ਹੈ।