ਹੁਸ਼ਿਆਰਪੁਰ, 3 ਜੁਲਾਈ (ਬਿਊਰੋ)- ਸਰੀਰਕ ਤੌਰ ਤੇ ਚਣੌਤੀ ਗ੍ਰਸਤ ਵਿਅਕਤੀਆਂ ਦੀਆਂ ਸਮੱਸਿਆਵਾਂ ਜਾਨਣ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਸਥਾਪਿਤ ਕਰਨ ਲਈ ਡਿਸਏਬਿਲਡ ਪਰਸਨਜ ਵੈਲਫੇਅਰ ਸੁਸਾਇਟੀ (ਰਜਿ) ਪ੍ਰਧਾਨ ਸੰਦੀਪ ਕੁਮਾਰ ਸ਼ਰਮਾ ਅਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਸਹੋਤਾ ਦੀ ਅਗਵਾਈ ਵਿੱਚ ਮਹਾਰਾਜਾ ਹੋਟਲ ਹੁਸਿ਼ਆਰਪੁਰ ਵਿਖੇ ਕੀਤੀ ਗਈ, ਜਿਸ ਵਿੱਚ ਜਿ਼ਲ੍ਹਾ ਹੁਸਿ਼ਆਰਪੁਰ ਦੇ ਵੱਖ-ਵੱਖ ਭਾਗਾਂ ਤੋਂ ਆਏੇ ਦਿਵਿਆਂਗਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਦਿਵਿਆਂਗਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ ਨੇ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਦਿਵਿਆਂਗਾਂ ਦੀਆਂ ਸਮੱਸਿਆਂ ਜਲਦੀ ਹੱਲ ਕਰਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਜਨਰਲ ਸਕੱਤਰ ਜਸਵਿੰਦਰ ਸਿੰਘ ਸਹੋਤਾ ਨੇ ਸਰਕਾਰ ਦੁਆਰਾ ਦਿਵਿਆਂਗਾਂ ਨੂੰ ਦਿੱਤੀਆਂ ਜਾਂਦੀਆਂ ਵੱਖ-ਵੱਖ ਸਹੁਲਤਾਂ ਅਤੇ ਇਨ੍ਹਾਂ ਸਹੂਲਤਾਂ ਨੂੰ ਪ੍ਰਾਪਤ ਕਰਨ ਦੀ ਪ੍ਰੀਕਿਰਿਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਰੋਸ ਪ੍ਰਗਟਾਉਂਦਿਆ ਹੋਏ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਪਾਸ ਕੀਤੇ ਬਜਟ ਵਿੱਚ ਦਿਵਿਆਂਗਾਂ ਲਈ ਕੋਈ ਨਵੀਂ ਸਹੂਲਤ ਨਹੀਂ ਦਿੱਤੀ। ਉਨ੍ਹਾਂ ਮੰਗ ਕੀਤੀ ਕਿ ਦਿਵਿਆਂਗਤਾ ਪੈਨਸ਼ਨ ਪੰਜ ਹਜਾਰ ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇ ਅਤੇ ਦਿਵਿਆਂਗ ਕਰਮਚਾਰੀਆਂ/ਅਧਿਕਾਰੀਆਂ ਨੂੰ ਅੰਗਹੀਣਤਾ ਭੱਤਾ ਪੰਜ ਹਜਾਰ ਪ੍ਰਤੀ ਮਹੀਨਾ ਦਿੱਤਾ ਜਾਵੇ। ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਦੀ ਨਵੇਂ ਸਿਰੇ ਤੋਂ ਚੋਣ ਕੀਤੀ ਗਈ, ਜਿਸ ਵਿੱਚ ਬਹਾਦਰ ਸਿੰਘ ਨੂੰ ਸਰਪ੍ਰਸਤ, ਸੰਦੀਪ ਕੁਮਾਰ ਸ਼ਰਮਾ ਨੂੰ ਪ੍ਰਧਾਨ, ਰਾਜ ਕੁਮਾਰ ਨੂੰ ਮੀਤ ਪ੍ਰਧਾਨ, ਜਸਵਿੰਦਰ ਸਿੰਘ ਸਹੋਤਾ ਨੂੰ ਜਨਰਲ ਸਕੱਤਰ,ਰਮਨ ਕਾਂਤ ਨੂੰ ਸਕੱਤਰ, ਅੰਮ੍ਰਿਤਪਾਲ ਸਿੰਘ ਨੂੰ ਕੈਸੀਅਰ, ਰਜਿੰਦਰ ਸਿੰਘ ਨੂੰ ਪ੍ਰੈਸ ਸਕੱਤਰ ਅਤੇ ਸਤਨਾਮ ਸਿੰਘ,ਸੁਖਜਿੰਦਰ ਸਿੰਘ, ਮੱਖਣ ਸਿੰਘ, ਨੀਲਮ ਅਤੇ ਰਜੀਵ ਕੁਮਾਰ ਨੂੰ ਅਗਜੈਕਟਿਵ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਤੇ ਵਿਸ਼ੇਸ਼ ਮਹਿਮਾਨ ਰਵੀ ਕਾਂਤ ਗੁਪਤਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਰਜਿੰਦਰ ਸਿੰਘ ਐਮਾ ਮਾਂਗਟ, ਸੰਦੀਪ ਸਹਿਗਲ, ਸਤਨਾਮ ਸਿੰਘ, ਰਾਜ ਕੁਮਾਰ, ਸੁਖਜਿੰਦਰ ਸਿੰਘ, ਰਮਨ ਕਾਂਤ, ਮੱਖਣ ਸਿੰਘ, ਰਜੀਵ ਕੁਮਾਰ, ਪਰਮਿੰਦਰ ਸਿੰਘ ਰਮਦਾਸਪੁਰ, ਨੀਲਮ ਰਾਣੀ, ਸਪਨਾ ਮੋਹਣ ਆਦਿ ਸਮੇਤ ਵੱਡੀ ਗਿਣਤੀ ਵਿੱਚ ਦਿਵਿਆਂਗ ਸਾਥੀ ਹਾਜਰ ਸਨ।