ਹੁਸ਼ਿਆਰਪੁਰ, 20 ਜੁਲਾਈ (ਰਾਜਪੂਤ)- ਕਾਰਜਕਾਰੀ ਇੰਜੀਨੀਅਰ ਜਲ ਨਿਕਾਸ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ ਸ੍ਰੀ ਸਰਤਾਜ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜੇਕਰ ਕੋਈ ਜ਼ਮੀਨ ਮਾਲਕ ਆਪਣੀ ਜ਼ਮੀਨ ਰੇਤ ਤੇ ਬਜਰੀ ਦੀ ਮਾਈਨਿੰਗ ਲਈ ਨਿਲਾਮ ਕਰਨਾ ਚਾਹੁੰਦਾ ਹੈ, ਤਾਂ ਉਹ ਆਪਣੇ ਬਿਨੈ ਪੱਤਰ ਮਾਲ ਰਿਕਾਰਡ ਸਮੇਤ ਉਨ੍ਹਾਂ ਦੇ ਦਫ਼ਤਰ ਜਾਂ ਸਬੰਧਤ ਐਸ.ਡੀ.ਐਮਜ਼ (ਹੁਸ਼ਿਆਰਪੁਰ, ਦਸੂਹਾ, ਗੜ੍ਹਸ਼ੰਕਰ ਮੁਕੇਰੀਆਂ) ਕੋਲ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ, ਤਾਂ ਜੋ ਉਨ੍ਹਾਂ ਦੀ ਪ੍ਰਸਤਾਵਿਤ ਸਾਈਟ ਨੂੰ ਤਿਆਰ ਹੋ ਰਹੀ ਜ਼ਿਲ੍ਹਾ ਸਰਵੇਖਣ ਰਿਪੋਰਟ ਵਿਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਸਟੇਨੇਬਲ ਸੈਂਡ ਮਾਈਨਿੰਗ ਮੈਨੇਜਮੈਂਟ ਗਾਇਡਲਾਈਨਜ਼, 2016 ਤੇ ਇਨਫੋਰਸਮੈਂਟ ਐਂਡ ਮਾਨੀਟਰਿੰਗ ਗਾਈਡਲਾਈਨਜ਼ ਫਾਰ ਸੈਂਡ ਮਾਈਨਿੰਗ, 2020 ਇਸ਼ੂਡ ਐਮ.ਓ.ਈ.ਐਫ. ਐਂਡ ਸੀ.ਸੀ., ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ, ਮਾਨਯੋਗ ਹਾਈਕੋਰਟ ਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਜਾਰੀ ਵੱਖ-ਵੱਖ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਰਵੇਖਣ ਰਿਪੋਰਟ ਤਿਆਰ ਕੀਤੀ ਜਾਵੇਗੀ।